ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਬੀਤੀ ਰਾਤ ਇੱਥੇ ਨਾਭਾ ਰੋਡ 'ਤੇ ਪਿੰਡ ਆਲੋਅਰਖ ਨੇੜੇ ਦੁੱਧ ਦੇ ਟੈਂਕਰ ਤੇ ਇੱਕ ਆਲਟੋ ਕਾਰ ਦੀ ਹੋਈ ਭਿਆਨਕ ਟੱਕਰ ਵਿੱਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ (28) ਪੁੱਤਰ ਪਰਗਟ ਸਿੰਘ ਵਾਸੀ ਪਿੰਡ ਮਾਝਾ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ 2 ਸਾਲ ਦੇ ਮਾਸੂਮ ਬੱਚੇ ਦਾ ਪਿਤਾ ਸੀ। ਘਟਨਾ ਸਬੰਧੀ ਪੁਲਸ ਨੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ- ਕਿਰਨ ਖੇਰ ਦਾ ਵਿਵਾਦਿਤ ਬਿਆਨ, ਕਿਹਾ- ਮੈਨੂੰ ਵੋਟ ਨਾ ਪਾਉਣ ਵਾਲੇ ਵਿਅਕਤੀ ਦੇ ਫੇਰਨੇ ਚਾਹੀਦੇ ਛਿੱਤਰ ਤੇ ...
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਏ. ਐੱਸ. ਆਈ. ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਭਵਾਨੀਗੜ੍ਹ ਵਿਖੇ ਸਟ੍ਰਾਬੇਰੀ ਤੇ ਖੀਰਾ ਆਦਿ ਵੇਚ ਕੇ ਕਰਮਜੀਤ ਸਿੰਘ ਆਪਣੀ ਆਲਟੋ ਕਾਰ ਰਾਹੀਂ ਪਿੰਡ ਨੂੰ ਵਾਪਸ ਪਰਤ ਰਿਹਾ ਸੀ ਜਦਕਿ ਉਸਦਾ ਪਿਤਾ ਉਸਦੇ ਪਿੱਛੇ ਆ ਰਿਹਾ ਸੀ। ਇਸ ਦੌਰਾਨ ਨਾਭਾ-ਭਵਾਨੀਗੜ੍ਹ ਮੁੱਖ ਸੜਕ 'ਤੇ ਪਿੰਡ ਆਲੋਅਰਖ ਨੇੜੇ ਸਾਹਮਣੋਂ ਆਉਂਦੇ ਤੇਜ਼ ਰਫ਼ਤਾਰ ਦੁੱਧ ਦੇ ਟੈਂਕਰ ਨਾਲ ਕਰਮਜੀਤ ਸਿੰਘ ਦੀ ਕਾਰ ਦੀ ਸਿੱਧੀ ਟੱਕਰ ਹੋ ਗਈ।
![PunjabKesari](https://static.jagbani.com/multimedia/18_36_434871190mmm copy-ll.jpg)
ਇਹ ਵੀ ਪੜ੍ਹੋ- ਵਿਜੀਲੈਂਸ ਦਫ਼ਤਰ ਪਹੁੰਚੇ ਸਾਬਕਾ ਵਿਧਾਇਕ ਦਲਵੀਰ ਗੋਲਡੀ, ਬੋਲੇ-CM ਖ਼ਿਲਾਫ਼ ਚੋਣ ਲੜੀ ਹੈ, ਇਹ ਤਾਂ ਝੱਲਣਾ ਹੀ ਪਵੇਗਾ
ਇਸ ਸਬੰਧੀ ਗੱਲ ਕਰਦਿਆਂ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ਕਾਰ ਚਾਲਕ ਨੂੰ ਇਲਾਜ ਲਈ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਕਿ ਘਟਨਾ ਸਬੰਧੀ ਪੁਲਸ ਨੇ ਮ੍ਰਿਤਕ ਦੇ ਪਿਤਾ ਪਰਗਟ ਸਿੰਘ ਦੇ ਬਿਆਨਾਂ 'ਤੇ ਕੈਂਟਰ ਚਾਲਕ ਹਰਬੰਸ ਸਿੰਘ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਕਾਰਨ ਇਲਾਕੇ 'ਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਮ੍ਰਿਤਕ ਕਰਮਜੀਤ ਸਿੰਘ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਉਸਦਾ 2 ਸਾਲ ਦਾ ਇੱਕ ਮੁੰਡਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਚ DGP ਦਾ ਵੱਡਾ ਖ਼ੁਲਾਸਾ, ਮੀਡੀਆ ਅੱਗੇ ਖੋਲ੍ਹ ਦਿੱਤੀਆਂ ਇਹ ਗੱਲਾਂ (ਵੀਡੀਓ)
NEXT STORY