ਕਪੂਰਥਲਾ (ਓਬਰਾਏ)- ਕਪੂਰਥਲਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੋਂ ਬਾਅਦ ਉਕਤ ਨੌਜਵਾਨ ਦੀ ਹਾਲਤ ਵਿਗੜਨ ਲੱਗੀ, ਇਸ ਲਈ ਪਰਿਵਾਰ ਵੱਲੋਂ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਵੇਖਦਿਆਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਕਪੂਰਥਲਾ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ

ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਮੁੱਦੋਵਾਲ ਵਜੋਂ ਹੋਈ ਹੈ। ਇਸ ਸਬੰਧੀ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ 'ਤੇ ਤਾਇਨਾਤ ਡਾਕਟਰ ਮੋਇਨ ਮੁਹੰਮਦ ਦੇ ਅਨੁਸਾਰ ਮਰੀਜ਼ ਅਮਨਦੀਪ ਸਿੰਘ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਤੋਂ ਰੈਫਰ ਕੀਤਾ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸਬੰਧਤ ਪੁਲਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ, ਪੱਕੇ ਤੌਰ 'ਤੇ ਬੰਦ ਹੋਇਆ ਰੇਲਵੇ ਕਰਾਸਿੰਗ ਦਾ ਇਹ ਰਸਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰਾਂਸਪੋਰਟ ਵਿਭਾਗ ’ਚ ਆਇਆ ਘੋਟਾਲਿਆਂ ਦਾ ਹੜ੍ਹ, ਵੱਡੇ ਅਧਿਕਾਰੀ ਆਉਣਗੇ ਲਪੇਟੇ ’ਚ
NEXT STORY