ਗੜ੍ਹਦੀਵਾਲਾ (ਵਰਿੰਦਰ) : ਬੀਤੀ ਦੇਰ ਸ਼ਾਮ ਗੜ੍ਹਦੀਵਾਲਾ ਦਸੂਹਾ ਸੜਕ 'ਤੇ ਪੈਂਦੇ ਪਿੰਡ ਬਡਿਆਲ ਅੱਡਾ (ਕੁੱਲੀਆਂ) ਨੇੜੇ ਪੈਟਰੋਲ ਪੰਪ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ
ਇਸ ਸਬੰਧੀ ਗੜ੍ਹਦੀਵਾਲਾ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਹਰਪ੍ਰੀਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਬੇਰਛਾ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਮੈਂ ਤੇ ਮੇਰੇ ਮਾਮੇ ਦਾ ਮੁੰਡਾ ਜਸਕੀਰਤ ਸਿੰਘ ਪੁੱਤਰ ਅਵਤਾਰ ਸਿੰਘ (34) ਵਾਸੀ ਗੰਗੀਆਂ ਥਾਣਾ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਮੱਥਾ ਟੇਕਣ ਗਏ ਸੀ। ਮੱਥਾ ਟੇਕਣ ਉਪਰੰਤ ਜਸਕੀਰਤ ਸਿੰਘ ਆਪਣੇ ਮੋਟਰਸਾਈਕਲ ਨੰਬਰ ਪੀਬੀ-08ਬੀਵੀ 4593 'ਤੇ ਸਵਾਰ ਹੋ ਕੇ ਮੇਰੇ ਅੱਗੇ-ਅੱਗੇ ਆਪਣੇ ਪਿੰਡ ਗੰਗੀਆਂ ਨੂੰ ਜਾ ਰਿਹਾ ਸੀ ਅਤੇ ਮੈਂ ਆਪਣੇ ਮੋਟਰਸਾਈਕਲ 'ਤੇ ਪਿੱਛੇ-ਪਿੱਛੇ ਜਾ ਰਿਹਾ ਸੀ। ਜਦੋਂ ਕਰੀਬ ਨੌਂ ਵਜੇ ਪਿੰਡ ਬਡਿਆਲ ਅੱਡਾ (ਕੁੱਲੀਆਂ) ਨੇੜੇ ਪੈਟਰੋਲ ਪੰਪ ਕੋਲ ਪੁੱਜੇ ਤਾਂ ਦਸੂਹਾ ਸਾਈਡ ਤੋਂ ਤੇਜ਼ ਰਫ਼ਤਾਰ ਆ ਰਹੇ ਇੱਕ ਟਰੱਕ ਨੰਬਰ ਆਰ ਜੇ-11ਜੀ ਬੀ -1394 ਦੇ ਡਰਾਈਵਰ ਵਲੋਂ ਲਾਪਰਵਾਹੀ ਤੇ ਬਿਨਾਂ ਇਸ਼ਾਰਾ ਦਿੱਤੇ ਪੈਟਰੋਲ ਪੰਪ ਵਾਲੀ ਸਾਈਡ ਨੂੰ ਮੋੜ ਦਿੱਤਾ। ਇਸ ਦੌਰਾਨ ਜਸਕੀਰਤ ਸਿੰਘ ਦਾ ਮੋਟਰਸਾਈਕਲ ਟਰੱਕ ਦੇ ਪਿਛਲੇ ਟਾਇਰਾਂ ਵਿਚਕਾਰ ਜਾ ਵੱਜਾ। ਜਸਕੀਰਤ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ : ਮੋਟਰਸਾਈਕਲ 'ਤੇ ਜਾ ਰਹੇ 7ਵੀਂ ਦੇ ਵਿਦਿਆਰਥੀ ਦਾ ਗਲ਼ਾ ਵੱਢਿਆ
ਇਸ ਮੌਕੇ ਗੜ੍ਹਦੀਵਾਲਾ ਪੁਲਸ ਵੱਲੋਂ ਹਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਟਰੱਕ ਚਾਲਕ ਰਾਜਿੰਦਰ ਵਿਸ਼ਕਰਮ ਪੁੱਤਰ ਕੌਸ਼ਲ ਕਿਸ਼ੋਰ ਵਿਸ਼ਕਰਮ ਵਾਸੀ ਕਚਲੋਨ ਥਾਣਾ ਜਨਾਰਾ ਜ਼ਿਲ੍ਹਾ ਸ਼ਿਵਪੁਰੀ ਐਮ.ਪੀ. ਨੂੰ ਟਰੱਕ ਸਮੇਤ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਕਾਂਸਟੇਬਲਾਂ ਦੀਆਂ 700 ਆਸਾਮੀਆਂ ਲਈ ਲਿਖਤੀ ਪ੍ਰੀਖਿਆ ਦੇਣ ਚੰਡੀਗੜ੍ਹ ਪੁੱਜੇ 99 ਹਜ਼ਾਰ 940 ਬਿਨੈਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਕਮਰੇ 'ਚ ਸੁੱਤੀ ਪਈ ਮੁਟਿਆਰ ਨਾਲ ਵਾਪਰ ਗਿਆ ਭਾਣਾ, ਘਰ 'ਚ ਪੈ ਗਿਆ ਚੀਕ-ਚਿਹਾੜਾ
NEXT STORY