ਜ਼ੀਰਾ (ਸਤੀਸ਼ ਵਿੱਜ) : ਬੀਤੀ ਰਾਤ ਜ਼ੀਰਾ ਤਲਵੰਡੀ ਰੋਡ ’ਤੇ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ ਸਵਿਫਟ ਕਾਰ ਅਤੇ ਪੀ. ਆਰ. ਟੀ. ਸੀ. ਦੀ ਬੱਸ ਦਰਮਿਆਨ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ ਵਿਚ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦਿਲਪ੍ਰੀਤ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਜਿਸ ਨੇ ਆਉਣ ਵਾਲੀ 24 ਜੂਨ ਨੂੰ ਕੈਨੇਡਾ ਜਾਣਾ ਸੀ ਜਿਸ ਦੇ ਸਬੰਧ ਵਿਚ ਉਹ ਖ਼ਰੀਦੋ-ਫ਼ਰੋਖਤ ਕਰ ਰਿਹਾ ਸੀ। ਬੀਤੀ ਰਾਤ ਜਦੋਂ ਦਿਲਪ੍ਰੀਤ ਆਪਣੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਜ਼ੀਰਾ ਤੋਂ ਆਪਣੇ ਪਿੰਡ ਮਨਸੂਰਵਾਲ ਕਲਾਂ ਵੱਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਨਾਲ ਉਸ ਦੀ ਕਾਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਦਿਲਪ੍ਰੀਤ ਦੀ ਮੌਕੇ ’ਤੇ ਮੌਤ ਹੋ ਗਈ। ਉਸ ਦੇ ਮਾਮੇ ਨੇ ਦੱਸਿਆ ਕਿ ਦਿਲਪ੍ਰੀਤ ਆਪਣੀ ਮਾਂ-ਪਿਓ ਦਾ ਇਕਲੌਤਾ ਪੁੱਤ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਦੋਸ਼, ਥਰਡ ਡਿਗਰੀ ਇਸਤੇਮਾਲ ਕਰ ਰਹੀ ਪੰਜਾਬ ਪੁਲਸ, ਲਾਰੈਂਸ ਦੀ ਜਾਨ ਨੂੰ ਖ਼ਤਰਾ
ਇਸ ਸੰਬੰਧੀ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ. ਜਸਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਕੋਲ ਇਕ ਨੌਜਵਾਨ ਜੋ ਕਿ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਸੀ ਪਹੁੰਚਿਆ ਸੀ ਅਤੇ ਉਨ੍ਹਾਂ ਨੇ ਜਦੋਂ ਉਸ ਦਾ ਚੈੱਕਅੱਪ ਕੀਤਾ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮਾਮਲੇ ਦੀ ਤਫਤੀਸ਼ ਕਰ ਰਹੇ ਐੱਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਦੀ ਸਟੇਟਸ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਅਕਾਲੀ, ਭਾਜਪਾ ਤੇ ਕਾਂਗਰਸ ਦਾ ਸਿਆਸੀ ਅੰਤ ਤੈਅ : ਹਰਪਾਲ ਸਿੰਘ ਚੀਮਾ
NEXT STORY