ਤਲਵੰਡੀ ਭਾਈ (ਗੁਲਾਟੀ) : ਬੀਤੀ ਰਾਤ ਸਥਾਨਕ ਸ਼ਹਿਰ ਦੀ ਚੋਟੀਆਂ ਰੋਡ ’ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਇੱਕ ਟਰੈਕਟਰ- ਟਰਾਲੀ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਨੌਜਵਾਨ ਸੁਖਦੀਪ ਸਿੰਘ ਬਰਾੜ (24) ਪੁੱਤਰ ਜਸਵੰਤ ਸਿੰਘ ਵਾਸੀ ਚੋਟੀਆ ਕਲਾਂ, ਜ਼ਿਲ੍ਹਾ ਮੋਗਾ ਵਜੋਂ ਹੋਈ। ਮ੍ਰਿਤਕ ਤਲਵੰਡੀ ਭਾਈ ਦੇ ਹਰਾਜ ਰੋਡ ’ਤੇ ਇਕ ਸੈਲਰ ’ਚ ਸੁਪਰਵਾਈਜ਼ਰ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ DGP ਦੀ ਨਿਯੁਕਤੀ ਲਈ ਪੁਲਸ ਐਕਟ ਵਿੱਚ ਸੋਧ ਕਰਨ ਦੀ ਬਣਾ ਰਹੀ ਯੋਜਨਾ

ਦੱਸਿਆ ਜਾ ਰਿਹਾ ਹੈ ਉਕਤ ਨੌਜਵਾਨ ਕਰੀਬ ਸਾਢੇ ਅੱਠ ਵਜੇ ਆਪਣੇ ਪਿੰਡ ਨੂੰ ਪਰਤ ਰਿਹਾ ਸੀ ਕਿ ਤਲਵੰਡੀ ਭਾਈ ਦੀ ਛੀਨਾ ਕਾਲੋਨੀ ਨੇੜੇ ਲੱਕੜਾਂ ਨਾਲ ਲੱਦੀ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ। ਵੱਖ-ਵੱਖ ਲੋਕਾਂ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਪਰਿਵਾਰ ਵਲੋਂ ਸੁਖਦੀਪ ਸਿੰਘ ਨੂੰ ਸਿਹਰਾ ਬੰਨਕੇ ਨਮ ਅੱਖਾਂ ਨਾਲ ਅਲਵਿਦਾ ਆਖਿਆ।
ਇਹ ਵੀ ਪੜ੍ਹੋ- ਮਾਲੇਰਕੋਟਲਾ ਦੇ ਨੌਜਵਾਨ ਜ਼ੋਰਾਵਰ ਸਿੰਘ ਗਰੇਵਾਲ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਹਾਸਲ ਕੀਤਾ ਖ਼ਾਸ ਮੁਕਾਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
UP 'ਚ ਨਾਬਾਲਗ ਕੁੜੀਆਂ ਨਾਲ ਜਬਰ-ਜ਼ਿਨਾਹ ਤੇ ਕਤਲ ਕਰਨ ਵਾਲਾ ਭਗੌੜਾ ਕਾਬੂ
NEXT STORY