ਭਵਾਨੀਗੜ੍ਹ (ਵਿਕਾਸ ਮਿੱਤਲ) : ਕੈਨੇਡਾ ਦੀ ਧਰਤੀ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਭਵਾਨੀਗੜ੍ਹ ਸ਼ਹਿਰ ਦੇ ਨੇੜਲੇ ਪਿੰਡ ਬਲਿਆਲ ਦੇ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਕੈਲਗਿਰੀ ਨੇੜੇ ਇਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਡਿਪੂ 'ਚ ਵੱਡਾ ਘਪਲਾ, 2 ਕਰਮਚਾਰੀ ਮੁਅੱਤਲ, ਠੇਕਾ ਅਧਾਰਿਤ ਇਕ ਕਰਮਚਾਰੀ ਬਰਖਾਸਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਿਆਲ ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਕਰੀਬ 20 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਤੇ ਓਂਟਾਰੀਓ ਦੇ ਮਿਸੀਸਾਗਾ ਸ਼ਹਿਰ 'ਚ ਰਹਿੰਦਾ ਸੀ। ਬੀਤੇ ਐਤਵਾਰ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਦੁਰਘਟਨਾ 'ਚ ਦਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬਠਿੰਡਾ ਛਾਉਣੀ 'ਚ ਫਾਇਰਿੰਗ ਦੇ ਮਾਮਲੇ 'ਚ ਦਰਜ ਹੋਈ FIR, ਸਾਹਮਣੇ ਆਈ ਵੱਡੀ ਗੱਲ
ਸਰਪੰਚ ਨੇ ਦੱਸਿਆ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜੋ ਅਜੇ ਕੁਆਰਾ ਸੀ। ਦਲਵੀਰ ਸਿੰਘ ਦੀ ਮੌਤ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਉੱਧਰ, ਪਿੰਡ ਵਾਸੀਆਂ ਤੇ ਨਗਰ ਪੰਚਾਇਤ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਵੱਡੀ ਖ਼ਬਰ: ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
NEXT STORY