ਸੁਜਾਨਪੁਰ (ਕੰਵਲ ਰੰਧਾਵਾ)- ਸੁਜਾਨਪੁਰ ਤੋਂ ਇਕ ਦੁੱਖ਼ਦਾਈ ਖ਼ਬਰ ਸਾਮਣੇ ਆਈ ਹੈ। ਇਥੇ ਚੱਲ ਰਹੇ ਵਿਕਾਸ ਕਾਰਜ ਨੇ ਇਕ ਬੇਕਸੂਰ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਇਲਾਕੇ 'ਚ ਸੀਵਰੇਜ ਵਿਛਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਸੀ। ਇਸ ਦੌਰਾਨ ਠੇਕੇਦਾਰ ਦੀ ਲਾਪਰਵਾਹੀ ਕਾਰਨ ਇਕ ਬਿਜਲੀ ਦਾ ਖੰਭਾ ਅਚਾਨਕ ਡਿੱਗ ਪਿਆ। ਖੰਭੇ ਹੇਠਾਂ ਇਕ ਰਾਹਗੀਰ ਆ ਗਿਆ, ਜਿਸ ਨਾਲ ਮੌਕੇ 'ਤੇ ਹੜਕੰਪ ਮਚ ਗਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਪਰ ਹਾਲਾਤ ਬਹੁਤ ਗੰਭੀਰ ਸਨ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
ਡਿੱਗੇ ਖੰਭੇ ਨਾਲ ਬਿਜਲੀ ਦੀਆਂ ਤਾਰਾਂ ਵਿੱਚ ਚਿੰਗਾਰੀਆਂ ਨਿਕਲਣ ਲੱਗੀਆਂ, ਜਿਸ ਕਾਰਨ ਅੱਗ ਲੱਗ ਗਈ। ਅੱਗ ਦੀ ਲਪੇਟ 'ਚ ਆਏ ਰਾਹਗੀਰ ਨੂੰ ਬਚਾਉਣਾ ਮੁਸ਼ਕਿਲ ਹੋ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਇਸ ਘਟਨਾ 'ਤੇ ਗੁੱਸਾ ਜਤਾਉਂਦੇ ਹੋਏ ਪ੍ਰਸ਼ਾਸਨ ਅਤੇ ਠੇਕੇਦਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਵਿਕਾਸ ਦੇ ਨਾਮ 'ਤੇ ਹੋ ਰਹੇ ਕੰਮਾਂ 'ਚ ਸੁਰੱਖਿਆ ਦੇ ਮਿਆਰਾਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਪਰਦੀਪ ਦੀ ਮਾਂ ਆਈ ਸਾਹਮਣੇ
NEXT STORY