ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ,ਨੰਦਾ): ਪਿੰਡ ਨੰਗਲ ਬ੍ਰਾਹਮਣਾਂ ਦਾ ਨੌਜਵਾਨ ਕੇਸ਼ਵ ਸ਼ਰਮਾ, ਜੋ ਕੇਵਲ ਚਾਰ ਮਹੀਨੇ ਪਹਿਲਾਂ ਹੀ ਇੰਗਲੈਂਡ ਗਿਆ ਸੀ, ਉੱਥੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਕਾਰਾਂ ਦੀ ਆਪਸੀ ਟੱਕਰ ਦੌਰਾਨ ਕੇਸ਼ਵ ਦੀ ਮੌਤ ਹੋ ਗਈ, ਜਿਸ ਨਾਲ ਪਿੰਡ ਅਤੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਕੇਸ਼ਵ ਸ਼ਰਮਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰਕ ਨੇ ਦੱਸਿਆ ਕਿ ਕੇਸ਼ਵ ਆਪਣੀ ਭੈਣ ਦੀ ਅਗੇਂਸਟਮੈਂਟ ਲਈ ਭਾਰਤ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ-ਸੰਘਣੀ ਧੁੰਦ ਬਣੀ ਮੌਤ ਦੀ ਵਜ੍ਹਾ, ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਮੌਤ
ਇਸ ਘਟਨਾ ਤੋਂ ਬਾਅਦ ਪਿੰਡ ਨੰਗਲ ਬ੍ਰਾਹਮਣਾਂ ਵਿੱਚ ਮਾਤਮ ਛਾਇਆ ਹੋਇਆ ਹੈ। ਹਰ ਕਿਸੇ ਦੀਆਂ ਅੱਖਾਂ ਨਮ ਹਨ ਕਿਉਂਕਿ ਕੇਸ਼ਵ ਹਾਲੇ ਕੁਝ ਮਹੀਨੇ ਪਹਿਲਾਂ ਹੀ ਸੁਪਨੇ ਲੈ ਕੇ ਵਿਦੇਸ਼ ਗਿਆ ਸੀ ਅਤੇ ਕਿਸੇ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਮੁੜ ਆਪਣੇ ਘਰ ਵਾਪਸ ਨਹੀਂ ਆ ਸਕੇਗਾ।ਕੇਸ਼ਵ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਇਸ ਵੇਲੇ ਘਰ ਵਿੱਚ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ-ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੀਨਾਨਗਰ ਦੇ ਨੌਜਵਾਨ ਨਮਨ ਕੂਲਰ ਦੀ ਇੰਗਲੈਂਡ ਵਿੱਚ ਮੌਤ ਹੋ ਚੁੱਕੀ ਹੈ। ਉਸ ਮਾਮਲੇ ਵਿੱਚ ਵੀ ਪਰਿਵਾਰ ਵੱਲੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਕੋਲ ਅਪੀਲ ਕੀਤੀ ਗਈ ਸੀ ਕਿ ਨੌਜਵਾਨ ਦੀ ਦੇਹ ਭਾਰਤ ਵਾਪਸ ਲਿਆਂਦੀ ਜਾਵੇ। ਮੌਜੂਦਾ ਮਾਮਲੇ ਵਿੱਚ ਵੀ ਕੇਸ਼ਵ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਪੀਲ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦੀ ਮੰਗ ਕੀਤੀ ਹੈ। ਇਸ ਦਰਦਨਾਕ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਪਹਿਲੇ ਜ਼ਖ਼ਮਾਂ 'ਤੇ ਮਲ੍ਹਮ ਨਹੀਂ ਲੱਗੀ, CM ਮਾਨ ਨਵੇਂ ਜ਼ਖ਼ਮ ਦੇਣ ਲੱਗੇ: ਪ੍ਰਤਾਪ ਬਾਜਵਾ
NEXT STORY