ਬਠਿੰਡਾ (ਵਿਜੇ ਵਰਮਾ)- ਨਸ਼ੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਬੀੜ ਤਾਲਾਬ ਕਲੋਨੀ ਨੰਬਰ 3 ਵਿੱਚ ਐਤਵਾਰ ਨੂੰ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੈ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਬੀੜ ਤਾਲਾਬ ਦੇ ਸ਼ਮਸ਼ਾਨਘਾਟ ਵਿੱਚ ਇੱਕ ਨੌਜਵਾਨ ਦੀ ਚਿੱਟੇ ਦਾ ਨਸ਼ਾ ਕਰਦੇ ਹੋਏ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਬੀੜ ਤਾਲਾਬ ਕਲੋਨੀ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ।
ਪੁਲੀਸ ਨੇ ਇਸ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਬੀੜ ਤਾਲਾਬ ਬਸਤੀ ਨੰਬਰ 3 ਦੇ ਵਿਜੇ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਅਜੈ ਸਿੰਘ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਇਲਾਕੇ ਵਿੱਚ ਨਸ਼ਾ ਆਮ ਹੈ। ਵਿਜੇ ਅਨੁਸਾਰ ਹੁਣ ਤੱਕ ਪੰਦਰਾਂ ਤੋਂ ਵੱਧ ਨੌਜਵਾਨਾਂ ਦੀ ਚਿੱਟੇ ਕਾਰਨ ਮੌਤ ਹੋ ਚੁੱਕੀ ਹੈ। ਵਿਜੇ ਨੇ ਦੱਸਿਆ ਕਿ ਪੁਲਸ ਸਮੇਂ-ਸਮੇਂ 'ਤੇ ਬੀੜ ਤਾਲਾਬ ਦੀਆਂ ਬਸਤੀਆਂ 'ਚ ਛਾਪੇਮਾਰੀ ਕਰਦੀ ਹੈ, ਪਰ ਇਸ ਦੇ ਬਾਵਜੂਦ ਚਿੱਟਾ ਤਸਕਰ ਆਸਾਨੀ ਨਾਲ ਚਿੱਟਾ ਵੇਚਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਫਗਵਾੜਾ 'ਚ ਸਰਗਰਮ ਹੋਇਆ 'ਕਾਲਾ ਕੱਛਾ' ਗਿਰੋਹ, ਇਨਾਮੀ ਐਲਾਨ ਦੇ ਬਾਵਜੂਦ ਪੁਲਸ ਦੇ ਹੱਥ ਖ਼ਾਲੀ !
ਉਸ ਨੇ ਦੱਸਿਆ ਕਿ ਬੀੜ ਤਾਲਾਬ ਬਸਤੀ ਨੰਬਰ 2 ਦੇ ਸ਼ਮਸ਼ਾਨਘਾਟ ਵਿੱਚ ਅਕਸਰ ਹੀ ਨੌਜਵਾਨ ਚਿੱਟਾ ਪੀਣ ਲਈ ਆਉਂਦੇ ਹਨ। ਜਦੋਂ ਇੱਕ ਨੌਜਵਾਨ ਸ਼ਮਸ਼ਾਨਘਾਟ ਵਿੱਚ ਚਿੱਟਾ ਪੀ ਰਿਹਾ ਸੀ ਤਾਂ ਉਸ ਦੀ ਵੀਡੀਓ ਵਾਇਰਲ ਹੋ ਗਈ। ਉਨ੍ਹਾਂ ‘ਆਪ’ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੁਲਸ ਨੇ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਤੋਂ ਇਲਾਵਾ ਸੀ.ਏ.ਐੱਸ.ਓ. ਆਪਰੇਸ਼ਨ ਤਹਿਤ ਪੁਲਸ ਦੀ ਕਾਰਵਾਈ ਲਗਾਤਾਰ ਜਾਰੀ ਹੈ, ਜਿਸ ਤਹਿਤ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਜਾਂਦੀ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ 'ਚ ਛਿੜੀ ਚਰਚਾ, ਸੁਖਬੀਰ ਬਾਦਲ ਦੇ ਹੱਥ ਹੀ ਰਹੇਗੀ ਪਾਰਟੀ ਦੀ ਕਮਾਨ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਅਕਾਲੀ ਦਲ 'ਚ ਛਿੜੀ ਚਰਚਾ, ਸੁਖਬੀਰ ਬਾਦਲ ਦੇ ਹੱਥ ਹੀ ਰਹੇਗੀ ਪਾਰਟੀ ਦੀ ਕਮਾਨ !
NEXT STORY