ਬਠਿੰਡਾ (ਸੁਖਵਿੰਦਰ) : ਬਠਿੰਡਾ-ਮਾਨਸਾ ਰੋਡ 'ਤੇ ਸੁਸ਼ਾਂਤ ਸਿਟੀ ਗੇਟ ਨੰਬਰ-1 ਦੇ ਸਾਹਮਣੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਚੌਂਕੀ ਕੋਟਸ਼ਮੀਰ ਦੇ ਥਾਣਾ ਇੰਚਾਰਜ ਰਾਜਪਾਲ ਅਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਰਾਜਿੰਦਰ ਕੁਮਾਰ ਮੌਕੇ 'ਤੇ ਪਹੁੰਚੇ।
ਇੱਕ ਨੌਜਵਾਨ ਦੀ ਲਾਸ਼ ਪਈ ਸੀ, ਜਿਸ ਦੇ ਇੱਕ ਟੀਕਾ ਲਗਾਇਆ ਸੀ। ਮ੍ਰਿਤਕ ਕੋਲ ਅਹਿਜਾ ਕੋਈ ਕਾਗਜ਼ ਨਹੀ ਮਿਲਿਆ, ਜਿਸ ਨਾਲ ਉਸਦੀ ਸ਼ਨਾਖ਼ਤ ਕੀਤੀ ਜਾ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ।
10 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ
NEXT STORY