ਜਲੰਧਰ (ਮਹੇਸ਼)- ਓਲਡ ਹੁਸ਼ਿਆਰਪੁਰ ਰੋਡ (ਲੰਮਾ ਪਿੰਡ ਚੌਕ ਤੋਂ ਜੰਡੂਸਿੰਘਾ ਮਾਰਗ) ’ਤੇ ਬਿਜਲੀ ਦੀਆਂ ਕਈ ਦਿਨਾਂ ਤੋਂ ਡਿੱਗੀਆਂ ਤਾਰਾਂ ਦੀ ਲਪੇਟ ਵਿਚ ਆਉਣ ਨਾਲ 19 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 2 ਭੈਣਾਂ ਦਾ ਭਰਾ ਸੀ ਅਤੇ ਫੈਕਟਰੀ ਵਿਚ ਕੰਮ ਕਰਦਾ ਸੀ।
ਮ੍ਰਿਤਕ ਦੀ ਪਛਾਣ ਲੱਕੀ ਪੁੱਤਰ ਅਸ਼ੋਕ ਕੁਮਾਰ ਵਾਸੀ ਹਰਦਿਆਲ ਨਗਰ ਜਲੰਧਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਅਤੇ ਹੋਰ ਲੋਕਾਂ ਦਾ ਦੋਸ਼ ਸੀ ਕਿ ਲੱਕੀ ਦੀ ਜਾਨ ਫੈਕਟਰੀ ਮਾਲਕ ਅਤੇ ਪਾਵਰਕਾਮ ਦੀ ਲਾਪ੍ਰਵਾਹੀ ਨਾਲ ਗਈ ਹੈ ਕਿਉਂਕਿ ਜੇਕਰ ਇਨ੍ਹਾਂ ਤਾਰਾਂ ਨੂੰ ਚੁੱਕ ਲਿਆ ਗਿਆ ਹੁੰਦਾ ਤਾਂ ਇਹ ਹਾਦਸਾ ਨਾ ਹੁੰਦਾ।
ਇਹ ਵੀ ਪੜ੍ਹੋ- ਨਸ਼ੇ ਨੇ ਪੱਟ'ਤਾ ਪੂਰਾ ਘਰ, ਓਵਰਡੋਜ਼ ਕਾਰਨ ਡਿੱਗੇ ਪੁੱਤ ਨੂੰ ਦੇਖ ਮਾਂ ਨੇ ਛੱਡੀ ਦੁਨੀਆ, ਮਗਰੋਂ ਪੁੱਤ ਨੇ ਵੀ ਤੋੜਿਆ ਦਮ
ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਕਾਰਨ ਲੱਕੀ ਦੀ ਮੌਤ ਹੋਈ ਹੈ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਨਹੀਂ ਤਾਂ ਉਹ ਲੱਕੀ ਦਾ ਪੋਸਟਮਾਰਟਮ ਨਹੀਂ ਹੋਣ ਦੇਣਗੇ। ਓਲਡ ਹੁਸ਼ਿਆਰਪੁਰ ਰੋਡ ’ਤੇ ਧਰਨਾ ਲੱਗਾ ਦੇਖ ਕੇ ਏ.ਸੀ.ਪੀ. ਸੈਂਟ੍ਰਲ ਅਤੇ ਏ.ਸੀ.ਪੀ. ਨਾਰਥ ਤੋਂ ਇਲਾਵਾ ਕਈ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਉਨ੍ਹਾਂ ਨੇ ਕਾਫੀ ਕੋਸ਼ਿਸ਼ ਕੀਤੀ ਪਰ ਮ੍ਰਿਤਕ ਦੇ ਪਰਿਵਾਰ ਦੀ ਮੰਗ ਸੀ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤਕ ਉਹ ਧਰਨਾ ਨਹੀਂ ਚੁੱਕਣਗੇ।
ਉਨ੍ਹਾਂ ਨੇ ਜੰਡੂਸਿੰਘਾ ਮਾਰਗ ਤੋਂ ਧਰਨਾ ਚੁੱਕ ਕੇ ਨੈਸ਼ਨਲ ਹਾਈਵੇ ’ਤੇ ਚੱਕਾ ਜਾਮ ਕਰ ਦਿੱਤਾ, ਜਿਸ ਨਾਲ ਪੁਲਸ ਦੀ ਪ੍ਰੇਸ਼ਾਨੀ ਹੋਰ ਵਧ ਗਈ ਕਿਉਂਕਿ ਉਥੇ ਕੁਝ ਹੀ ਮਿੰਟਾਂ ਵਿਚ ਵਾਹਨਾਂ ਦੀਆਂ ਕਾਫੀ ਲੰਮੀਆਂ ਲਾਈਨਾਂ ਲੱਗ ਗਈਆਂ।
ਇਹ ਵੀ ਪੜ੍ਹੋ- ਪੰਜਾਬ 'ਚ ਪੁੱਜ ਗਈ ਤੇਲੰਗਾਨਾ ਦੀ ਪੁਲਸ, ਕਰ'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਤਮ ਹੋਵੇਗੀ ਯਾਤਰੀਆਂ ਦੀ ਪ੍ਰੇਸ਼ਾਨੀ, ਜਲਦ ਚੱਲ ਪੈਣਗੀਆਂ ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਵਰਗੀਆਂ ਟ੍ਰੇਨਾਂ
NEXT STORY