ਚਮਿਆਰੀ (ਸੰਧੂ)- ਪੜ੍ਹਾਈ ਲਈ ਇੰਗਲੈਂਡ ਗਏ ਕਸਬਾ ਚਮਿਆਰੀ ਨਾਲ ਸਬੰਧਿਤ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਬਿਮਾਰ ਹੋਣ ਕਾਰਨ ਇੰਗਲੈਂਡ ਵਿਚ ਮੌਤ ਹੋ ਜਾਣ ਦੀ ਦੁਖਦ ਖ਼ਬਰ ਆਉਣ ਨਾਲ ਜਿੱਥੇ ਪੀੜਤ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਉੱਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।
'ਜਗਬਾਣੀ' ਨਾਲ ਗੱਲਬਾਤ ਕਰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਬੇਵੱਸ ਪਿਤਾ ਅੰਗਰੇਜ਼ ਸਿੰਘ ਨੇ ਰੋਂਦਿਆਂ ਦੱਸਿਆ ਕਿ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਦੀ ਆਸ ਨਾਲ ਅਜੇ 7 ਮਹੀਨੇ ਪਹਿਲਾਂ ਹੀ ਉਸ ਨੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਆਪਣੇ ਲਾਡਲੇ ਪੁੱਤ ਨੂੰ ਇੰਗਲੈਂਡ ਦੇ ਲੀਸੇਸਟਰ ਸ਼ਹਿਰ ਵਿਖੇ ਪੜ੍ਹਨ ਲਈ ਭੇਜਿਆ ਸੀ। ਉਸ ਦੇ ਪਿਤਾ ਅਨੁਸਾਰ ਕੁਝ ਦਿਨ ਪਹਿਲਾਂ ਉਸ ਨੂੰ ਨਿਮੋਨੀਏ ਦੀ ਸ਼ਿਕਾਇਤ ਹੋ ਗਈ ਸੀ ਅਤੇ ਉਹ ਇੱਕ ਹਫ਼ਤੇ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ। ਫੌਨ ਰਾਹੀਂ ਅੰਮ੍ਰਿਤਪਾਲ ਦੀ ਮੌਤ ਦੀ ਦੁਖਦ ਖ਼ਬਰ ਮਿਲਦਿਆਂ ਹੀ ਜਿੱਥੇ ਉਸ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਖੇਤਾਂ ਦੀ ਅੱਗ ਨੇ ਬੁਝਾ'ਤਾ ਘਰ ਦਾ 'ਚਿਰਾਗ', ਲੰਘਦੇਂ ਸਮੇਂ ਝੁਲਸ ਜਾਣ ਕਾਰਨ ਨੌਜਵਾਨ ਦੀ ਹੋ ਗਈ ਦਰਦਨਾਕ ਮੌਤ
ਇਸ ਦੌਰਾਨ ਪੀੜਤ ਪਰਿਵਾਰ ਤੋਂ ਇਲਾਵਾ ਇਲਾਕੇ ਦੇ ਮੋਹਤਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ, ਖਾਸ ਕਰ ਕੇ ਹਲਕਾ ਵਿਧਾਇਕ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਕਸਬੇ 'ਚ ਨਿਭਾਈਆਂ ਜਾ ਸਕਣ।
ਅੰਮ੍ਰਿਤਪਾਲ ਦੇ ਮ੍ਰਿਤਕ ਸਰੀਰ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ : ਖੁਸ਼ਪਾਲ ਧਾਲੀਵਾਲ
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਅਤੇ 'ਆਪ' ਦੇ ਯੂਥ ਆਗੂ ਖੁਸ਼ਪਾਲ ਸਿੰਘ ਧਾਲੀਵਾਲ ਅਤੇ ਦਫਤਰ ਇੰਚਾਰਜ ਗੁਰਜੰਟ ਸਿੰਘ ਸੋਹੀ ਨੇ ਜਿੱਥੇ ਪੀੜਤ ਪਰਿਵਾਰ ਨਾਲ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਬੇਵਕਤੀ ਮੌਤ ਦਾ ਦੁੱਖ ਸਾਂਝਾ ਕੀਤਾ ਉਥੇ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਯਤਨ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਅੰਮ੍ਰਿਤਪਾਲ ਦਾ ਮ੍ਰਿਤਕ ਸਰੀਰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਪਟਿਆਲਾ 'ਚ ਪ੍ਰਚਾਰ ਦੌਰਾਨ ਹੋਈ ਕਿਸਾਨ ਦੀ ਮੌਤ 'ਤੇ ਪ੍ਰਨੀਤ ਕੌਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਚੋਣ ਪ੍ਰੋਗਰਾਮ ਕੀਤੇ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ਾਂ ਤੋਂ ਗੈਂਗਸਟਰਾਂ ਵਲੋਂ ਅੱਧੀ ਦਰਜਨ ਤੋਂ ਵੱਧ ਕਾਰੋਬਾਰੀਆਂ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਵਪਾਰੀਆਂ ’ਚ ਦਹਿਸ਼ਤ
NEXT STORY