ਬਠਿੰਡਾ (ਸੁਖਵਿੰਦਰ)- ਬੀਤੇ ਦਿਨੀਂ ਝਾੜੀਆਂ ’ਚੋਂ ਇਕ ਵਿਆਹੁਤਾ ਔਰਤ ਦੀ ਲਾਸ਼ ਮਿਲੀ ਸੀ। ਇਸ ਮਾਮਲੇ ’ਚ ਹੁਣ ਵੱਡਾ ਖੁਲਾਸਾ ਹੋਇਆ ਹੈ ਕਿ ਉਕਤ ਕਤਲ ਉਸ ਦੇ ਪਤੀ ਦੇ ਭਾਜਣੇ ਵੱਲੋਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਉਸ ਦੇ ਆਪਣੀ ਮਾਮੀ ਨਾਲ ਨਾਜਾਇਜ਼ ਸਬੰਧ ਸਨ। ਇਸ ਸਬੰਧੀ ਪੁਲਸ ਨੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਹਾਲੇ ਤਕ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗਾ। ਜਾਣਕਾਰੀ ਅਨੁਸਾਰ ਬੀਤੇ ਦਿਨ ਜੋਗੀ ਨਗਰ ਟਿੱਲੇ ’ਤੇ ਝਾੜੀਆਂ ’ਚੋਂ ਔਰਤ ਕੰਚਨ ਪਤਨੀ ਸੁਕਨ ਦਾਸ ਦੀ ਲਾਸ਼ ਬਰਾਮਦ ਹੋਈ ਸੀ।
ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਮ੍ਰਿਤਕਾ ਦੇ ਪਤੀ ਸੁਕਨ ਦਾਸ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਭਾਣਜੇ ਪੰਕਜ ਦਾਸ ਵਾਸੀ ਬੋਰਵਾਲਾ ਜ਼ਿਲ੍ਹਾ ਮੁਜ਼ੱਫਰਨਗਰ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ। ਉਸ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਪੰਕਜ ਨੇ ਉਸ ਦੀ ਪਤਨੀ ਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੈਸਿਆਂ ਪਿੱਛੇ ਪਾਣੀਓਂ ਪਤਲਾ ਹੋ ਗਿਆ ਖ਼ੂਨ ; ਵਿਅਕਤੀ ਨੇ ਵੱਡੇ ਭਰਾ ਦੇ ਸਿਰ 'ਚ ਘੋਟਣਾ ਮਾਰ ਕੇ ਕਰ'ਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੈਸਿਆਂ ਪਿੱਛੇ ਪਾਣੀਓਂ ਪਤਲਾ ਹੋ ਗਿਆ ਖ਼ੂਨ ; ਵਿਅਕਤੀ ਨੇ ਵੱਡੇ ਭਰਾ ਦੇ ਸਿਰ 'ਚ ਘੋਟਣਾ ਮਾਰ ਕੇ ਕਰ'ਤਾ ਕਤਲ
NEXT STORY