ਕਾਦੀਆਂ (ਜ਼ੀਸ਼ਾਨ)- ਕਾਦੀਆਂ ਨਜ਼ਦੀਕੀ ਪਿੰਡ ਠੀਕਰੀਵਾਲ ਸਰਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਾਰ ਚਾਲਕ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਠੀਕਰੀਵਾਲ ਸਰਾਂ, ਜੋ ਕਿ ਕਾਰ ਨੰਬਰ ਪੀਬੀ 10 ਡੀ ਏ 0922 ’ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਜਦੋਂ ਉਹ ਪਿੰਡ ਕੋਟ ਧੰਦਲ ਇਕ ਨਿੱਜੀ ਸਕੂਲ ਦੇ ਕੋਲ ਪਹੁੰਚਿਆ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਸ ਦੀ ਕਾਰ ਦੇ ਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਸਫੈਦੇ ਨਾਲ ਜਾ ਟਕਰਾਈ ਅਤੇ ਇਸ ਹਾਦਸੇ ’ਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਬਦਲਿਆ ਮਿਜਾਜ਼, ਕੜਾਕੀ ਧੁੱਪ ਤੋਂ ਬਾਅਦ ਹੁਣ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਮ੍ਰਿਤਕ ਜਸ਼ਨਪ੍ਰੀਤ ਸਿੰਘ ਦਾ ਉਸ ਦੇ ਪਿੰਡ ਠੀਕਰੀਵਾਲ ਸਰਾਂ ਵਿਖੇ ਸ਼ਮਸ਼ਾਨ ਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਪਰਿਵਾਰ ਵੱਲੋਂ ਕੋਈ ਵੀ ਪੁਲਸ ਕਾਰਵਾਈ ਨਹੀਂ ਕਰਵਾਈ ਗਈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਫ਼ਨੇ ਹੋਏ ਚੂਰ-ਚੂਰ, ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਜਲੰਧਰ ਦੇ 4 ਨੌਜਵਾਨਾਂ ਦੀ ਹੋਈ ਵਤਨ ਵਾਪਸੀ
NEXT STORY