ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬਟਾਲਾ ਦੇ ਨਿਊ ਹਰਨਾਮ ਨਗਰ ਇਲਾਕੇ 'ਚ ਦੇਰ ਰਾਤ ਮਾਹੌਲ ਉਦੋਂ ਦਹਿਸ਼ਤ ਭਰਿਆ ਬਣ ਗਿਆ, ਜਦੋਂ ਫਾਇਰਿੰਗ ਦੀ ਵਾਰਦਾਤ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸ ਦੇ ਚੱਲਦੇ ਸਾਬਕਾ ਐੱਮਸੀ ਦੇ ਬੇਟੇ ਨੇ ਆਪਣੀ ਰਿਵਾਲਵਰ ਨਾਲ ਮੁਹੱਲੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਸਿਰ 'ਚ ਮਾਰੀਆਂ ਗੋਲ਼ੀਆਂ, ਉਥੇ ਹੀ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਹਾਲਤ ਗੰਭੀਰ ਹੋਣ ਕਾਰਨ ਡਿਊਟੀ ਮੈਡੀਕਲ ਅਫ਼ਸਰ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਧਰ ਬਟਾਲਾ ਪੁਲਸ ਵੱਲੋਂ ਵੀ ਮੌਕੇ 'ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਅਜਬ-ਗਜ਼ਬ : ਡੈੱਥ ਵੈਲੀ, ਜਿੱਥੇ ਆਪਣੇ-ਆਪ ਤੁਰਦੇ ਨੇ ਭਾਰੇ-ਭਾਰੇ ਪੱਥਰ, ਅੱਜ ਤੱਕ ਨਹੀਂ ਸੁਲਝਿਆ ਰਹੱਸ
ਘਟਨਾ ਦੇ ਚਸ਼ਮਦੀਦ ਪਰਗਟ ਸਿੰਘ ਨੇ ਦੱਸਿਆ ਕਿ ਤੀਰਥ ਰਾਮ ਨਾਂ ਦੇ ਨੌਜਵਾਨ ਅਤੇ ਸਾਬਕਾ ਐੱਮਸੀ ਦੇ ਬੇਟੇ ਦਰਮਿਆਨ ਲੱਬੂ ਨਾਲ ਮਾਮੂਲੀ ਬਹਿਸ ਤੋਂ ਬਾਅਦ ਲੱਬੂ ਨੇ ਆਪਣੀ ਰਿਵਾਲਵਰ ਨਾਲ ਤੀਰਥ 'ਤੇ ਗੋਲ਼ੀਆਂ ਚਲਾ ਦਿੱਤੀਆਂ ਅਤੇ 3 ਫਾਇਰ ਕੀਤੇ ਗਏ। ਕੁਝ ਫਾਇਰ ਤੀਰਥ ਦੇ ਸਿਰ 'ਚ ਲੱਗੇ। ਗੋਲ਼ੀਆਂ ਚਲਾਉਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਤੀਰਥ ਰਾਮ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ।
ਇਹ ਵੀ ਪੜ੍ਹੋ : ਅਲਬਾਨੀਜ਼ ਨੇ ਕਿਹਾ- ਧਾਰਮਿਕ ਅਸਥਾਨਾਂ 'ਤੇ ਹਮਲੇ ਬਰਦਾਸ਼ਤ ਨਹੀਂ, PM ਮੋਦੀ ਨੇ ਚੁੱਕਿਆ ਸੀ ਮੁੱਦਾ
ਉਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਾ. ਸੰਜੀਵ ਨੇ ਦੱਸਿਆ ਕਿ ਤੀਰਥ ਕੁਮਾਰ (45) ਗੋਲ਼ੀ ਲੱਗਣ ਨਾਲ ਗੰਭੀਰ ਰੂਪ 'ਚ ਜ਼ਖ਼ਮੀ ਹਾਲਤ 'ਚ ਉਨ੍ਹਾਂ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ। ਉਥੇ ਹੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਜ਼ਿਲ੍ਹਾ ਬਟਾਲਾ ਦੇ ਡੀਐੱਸਪੀ ਸਿਟੀ ਲਲਿਤ ਕੁਮਾਰ ਮੌਕੇ 'ਤੇ ਪੁਲਸ ਥਾਣਾ ਸਿਵਲ ਲਾਈਨ ਦੀ ਪੁਲਸ ਪਾਰਟੀ ਨਾਲ ਜਾਂਚ ਲਈ ਪਹੁੰਚੇ। ਡੀਐੱਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪੁਲਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਤੇ ਜਾਂਚ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਅੰਮ੍ਰਿਤਸਰ ਏਅਰਪੋਰਟ ਦੇ ਨੇੜੇ ਮਿਲਿਆ ਪਾਕਿਸਤਾਨੀ ਗੁਬਾਰਾ, CISF ਨੂੰ ਪਈਆਂ ਭਾਜੜਾਂ
NEXT STORY