ਫ਼ਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਪਿੰਡ ਜੈਮਲ ਸਿੰਘ ਵਾਲਾ ’ਚ ਤਕਰੀਬਨ 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਗੁਰਪ੍ਰੀਤ ਦਾ ਤਕਰੀਬਨ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਦੇ ਰਿਸ਼ਤੇਦਾਰ ਪਾਸਟਰ ਤੇ ਹੋਰਨਾਂ ਨੇ ਦੱਸਿਆ ਕਿ ਉਹ ਕੰਬਾਈਨ ਮਸ਼ੀਨ ’ਤੇ ਡਰਾਈਵਰ ਵਜੋਂ ਕੰਮ ਕਰਦਾ ਸੀ। ਉਹ ਆਪਣਾ ਸੀਜ਼ਨ ਲਗਾ ਕੇ ਕੱਲ੍ਹ ਹੀ ਵਾਪਸ ਆਇਆ ਸੀ ਅਤੇ ਆਉਂਦਿਆਂ ਹੀ ਉਸ ਨੇ ਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਸ਼ਾਮ ਤਕਰੀਬਨ 6 ਵਜੇ ਮੌਤ ਹੋ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਰਾਜਾ ਵੜਿੰਗ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ
ਉਨ੍ਹਾਂ ਨੇ ਦੱਸਿਆ ਕਿ ਗੁਰਪ੍ਰੀਤ ਬਹੁਤ ਮਿਹਨਤੀ ਸੀ ਪਰ ਪਿਛਲੇ ਕੁਝ ਸਮੇਂ ਤੋਂ ਉਹ ਨਸ਼ਾ ਕਰਨ ਲੱਗ ਪਿਆ ਸੀ। ਪਿੰਡ ਦੇ ਲੋਕਾਂ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਜੈਮਲ ਸਿੰਘ ਵਾਲਾ ਪਿੰਡ ’ਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਸਰਕਾਰ ਜਾਂ ਪੁਲਸ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਪਿੰਡ ’ਚ ਨਸ਼ਿਆਂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ ਪਰ ਨਸ਼ੇ ਨੂੰ ਠੱਲ੍ਹ ਨਹੀਂ ਪਾਈ ਜਾ ਸਕੀ। ਲੋਕਾਂ ਨੇ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਕਿ ਨਸ਼ਿਆਂ ਦੀ ਗ੍ਰਿਫ਼ਤ ’ਚ ਆਏ ਨੌਜਵਾਨਾਂ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)
ਵੱਡੀ ਖ਼ਬਰ : ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ਦਾ ਵਿਰੋਧ ਕਰਨ ਵਾਲੇ ਸਾਬਕਾ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ
NEXT STORY