ਗੁਰਦਾਸਪੁਰ (ਹਰਮਨ,ਵਿਨੋਦ)- ਗੁਰਦਾਸਪੁਰ ਦੇ ਪਿੰਡ ਬੱਬੇਹਾਲੀ 'ਚ ਇੱਕ ਨੌਜਵਾਨ ਨੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਗਾਲੀ ਗਲੋਚ ਅਤੇ ਜਲੀਲ ਕਰਨ ਤੋਂ ਬਾਅਦ ਦੁਖੀ ਹੋ ਕੇ ਬੱਬੇਹਾਲੀ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ । ਨਹਿਰ ਵਿੱਚ ਛਲਾਂਗ ਮਾਰਨ ਤੋਂ ਪਹਿਲਾਂ ਨੌਜਵਾਨ ਨੇ ਨਹਿਰ ਦੇ ਕੰਢੇ ਖਲੋ ਕੇ ਇੱਕ ਵੀਡੀਓ ਵੀ ਬਣਾਈ ਹੈ ਤੇ ਸੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰ ਦਿੱਤੀ, ਜਿਸ ਵਿਚ ਉਸ ਨੇ ਇਸ ਘਟਨਾ ਦੇ ਜ਼ਿੰਮੇਵਾਰ ਪਿੰਡ ਦੇ ਵਿਅਕਤੀ ਨੂੰ ਠਹਿਰਾਇਆ ਹੈ ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਤਰਨਾਕ ਹਥਿਆਰਾਂ ਨਾਲ ਦੋ ਤਸਕਰ ਗ੍ਰਿਫ਼ਤਾਰ
ਦਰਅਸਰ ਨੌਜਵਾਨ ਵਿਅਕਤੀ ਦੀ ਦੁਕਾਨ ’ਤੇ ਕੰਮ ਕਰਦਾ ਸੀ । ਉੱਥੇ ਹੀ ਛਲਾਂਗ ਮਾਰਨ ਵਾਲੇ ਨੌਜਵਾਨ ਦੀ ਪਹਿਚਾਨ ਰਣਦੀਪ ਸਿੰਘ ਉਰਫ ਰਾਣਾ ਵਾਸੀ ਬੱਬੇਹਾਲੀ ਦੇ ਤੌਰ ’ਤੇ ਹੋਈ ਹੈ। ਗੋਤਾਖੋਰਾਂ ਵੱਲੋਂ ਨਹਿਰ ਵਿੱਚ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਅੱਜ ਪੂਰੀ ਤਰ੍ਹਾਂ ਬੰਦ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ
ਛਲਾਂਗ ਲਗਾਉਣ ਵਾਲੇ ਨੌਜਵਾਨ ਰਣਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਰਣਦੀਪ ਸਿੰਘ ਉਮਰ 19 ਸਾਲ ਪਿੰਡ ਦੇ ਹੀ ਇੱਕ ਵਿਅਕਤੀ ਦੀ ਦੁਕਾਨ ਤੇ ਸਪੀਕਰ ਆਦਿ ਲਗਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਦੁਕਾਨ ਮਾਲਕ ਵੱਲੋਂ ਛੋਟੀ ਜਿਹੀ ਗੱਲ ਨੂੰ ਲੈ ਕੇ ਉਸ ਦੇ ਨਾਲ ਗਾਲੀ ਗਲੋਚ ਕੀਤਾ ਗਿਆ ਤੇ ਉਸ ਨੂੰ ਕਾਫੀ ਜਲੀਲ ਕੀਤਾ ਗਿਆ। ਜਿਸ ਕਾਰਨ ਰਣਦੀਪ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸ ਦੇ ਚੱਲਦੇ ਬੀਤੀ ਰਾਤ ਉਸ ਨੇ ਨਹਿਰ ਵਿੱਚ ਛਲਾਂਗ ਲਗਾ ਦਿੱਤੀ । ਉਸ ਦੀ ਸਕੂਟਰੀ ਨਹਿਰ ਦੇ ਨੇੜਿਓਂ ਹੀ ਮਿਲੀ ਹੈ । ਉਨ੍ਹਾਂ ਮੰਗ ਕੀਤੀ ਕਿ ਰਨਦੀਪ ਦੀ ਮੌਤ ਦੇ ਜ਼ਿੰਮੇਦਾਰ ਵਿਅਕਤੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁੰਡਾਗਰਦੀ ਦਾ ਨੰਗਾ ਨਾਚ, ਘਰ ਅੰਦਰ ਦਾਖਲ ਹੋ ਕੇ ਕੀਤੀ ਗੋਲੀਬਾਰੀ
NEXT STORY