ਧਾਰੀਵਾਲ (ਖੋਸਲਾ, ਬਲਬੀਰ) : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਤੋਂ ਇਕ ਬੇਹੱਦ ਸ਼ਰਮਨਾਕ ਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਂ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਮ੍ਰਿਤਕ ਗੁਰਦੀਪ ਸਿੰਘ ਪੁੱਤਰ ਸਵ. ਜੋਗਿੰਦਰ ਪਾਲ ਵਾਸੀ ਪਿੰਡ ਸੋਹਲ ਦੀ ਵਿਆਹੁਤਾ ਭੈਣ ਲਵਪ੍ਰੀਤ ਕੌਰ ਵਾਸੀ ਪਿੰਡ ਗੰਨਾ ਨੇ ਥਾਣਾ ਧਾਰੀਵਾਲ ਦੀ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਜੋਗਿੰਦਰ ਪਾਲ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਮਾਤਾ ਕੁਲਦੀਪ ਕੌਰ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ, ਜਿਸ ’ਤੇ ਉਸ ਨੇ ਅਤੇ ਉਸ ਦੇ ਭਰਾ ਗੁਰਦੀਪ ਸਿੰਘ ਨੇ ਆਪਣੀ ਮਾਂ ਨੂੰ ਬਹੁਤ ਸਮਝਾਇਆ, ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਈ, ਜਿਸ ਕਾਰਨ ਗੁਰਦੀਪ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ- ਇੰਸਟਾਗ੍ਰਾਮ 'ਤੇ ਪਹਿਲਾਂ ਕੁੜੀ ਨਾਲ ਕੀਤੀ ਦੋਸਤੀ, ਫ਼ਿਰ ਉਸ ਨੂੰ IELTS ਦੇ ਬਹਾਨੇ ਸੱਦ ਕੇ ਰੋਲ਼'ਤੀ ਪੱਤ
ਇਸ ਦੌਰਾਨ ਬੀਤੇ ਦਿਨ ਗੁਰਦੀਪ ਸਿੰਘ ਨੇ ਦੁਖੀ ਹੋ ਕੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਲਵਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕੁਲਦੀਪ ਕੌਰ ਅਤੇ ਸਬੰਧਤ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਕੁਲਦੀਪ ਕੌਰ ਅਤੇ ਸਬੰਧਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪਿਓ ਨੂੰ ਮਾਰੀ ਸੀ ਚਪੇੜ, ਬੇਇੱਜ਼ਤੀ ਦਾ ਬਦਲਾ ਲੈਣ ਗਏ ਪੁੱਤ ਦੇ 'ਥੱਪੜ' ਨੇ ਲੈ ਲਈ ਬਜ਼ੁਰਗ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਕ ਲਿੰਕ ਕਲਿੱਕ ’ਤੇ ਫੋਨ ਹੋ ਗਿਆ ਹੈਕ, ਕ੍ਰੈਡਿਟ ਕਾਰਡ ਖਾਤੇ ਨਾਲ ਨਿਕਲ ਗਏ 99 ਹਜ਼ਾਰ ਰੁਪਏ
NEXT STORY