ਟਾਂਡਾ ਉੜਮੁੜ (ਪਰਮਜੀਤ ਮੋਮੀ,ਮੁਨਿੰਦਰ ਸ਼ਰਮਾ)-ਅਮਰੀਕਾ ਦੇ ਫਲੋਰੀਡਾ ਸ਼ਹਿਰ ’ਚ ਬੀਤੀ 19 ਅਗਸਤ ਨੂੰ ਸਵੀਮਿੰਗ ਪੂਲ ਵਿਚ ਡੁੱਬਣ ਕਾਰਨ ਮੌਤ ਦਾ ਸ਼ਿਕਾਰ ਹੋਏ ਦੋ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੀਆਂ। ਇਨ੍ਹਾਂ ਵਿਚੋਂ ਇਕ ਨੌਜਵਾਨ ਅਮਨਦੀਪ ਸਿੰਘ ਗੜ੍ਹਦੀਵਾਲਾ ਦੇ ਵਾਰਡ ਨੰਬਰ-11 ਦਾ ਰਹਿਣ ਵਾਲਾ ਸੀ ਜਦਕਿ ਦੂਜਾ ਨੌਜਵਾਨ ਕਪੂਰਥਲਾ ਦੇ ਪਿੰਡ ਮਸੀਤਾਂ ਦਾ ਰਹਿਣ ਵਾਲਾ ਸਾਹਿਲਪ੍ਰੀਤ ਸਿੰਘ ਬਾਜਵਾ ਸੀ। 23 ਸਾਲਾ ਨੌਜਵਾਨ ਅਮਨਦੀਪ ਸਿੰਘ ਸੋਂਖਲਾ ਪੁੱਤਰ ਪੁਸ਼ਪਿੰਦਰ ਕੁਮਾਰ ਦੀ ਮ੍ਰਿਤਕ ਦੇਹ ਬੀਤੀ ਰਾਤ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: 4 ਦੋਸਤਾਂ ਦੀ ਕਾਰ ਫਲਾਈਓਵਰ ਤੋਂ ਹੇਠਾਂ ਡਿੱਗੀ, ਉੱਡੇ ਪਰਖੱਚੇ
ਮ੍ਰਿਤਕ ਅਮਨਦੀਪ ਸਿੰਘ ਸੋਂਖਲਾ ਦੀ ਮ੍ਰਿਤਕ ਦੇਹ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਟਾਂਡਾ ਕੇਸ਼ਵ ਸਿੰਘ ਸੈਣੀ ਅਤੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਏਅਰਪੋਰਟ ਦੇ ਅਧਿਕਾਰੀਆਂ ਤੋਂ ਪ੍ਰਾਪਤ ਕੀਤੀ। ਜਿਵੇਂ ਹੀ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਪਈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਲਾਸ਼ ਬਣ ਪਰਤੇ ਨੌਜਵਾਨ ਪੁੱਤ ਨੂੰ ਪਰਿਵਾਰ ਨੇ ਸਿਰ 'ਤੇ ਸਜਾ ਕੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

ਮਿ੍ਤਕ ਅਮਨਦੀਪ ਸਿੰਘ ਸੋਂਖਲਾ ਦੇ ਪਰਿਵਾਰ ਵੱਲੋਂ ਸ਼ਿਵ ਭੂਮੀ ਕੋਈ ਰੋਡ ਗੜ੍ਹਦੀਵਾਲਾ ਵਿਖੇ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਸੋਂਖਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਸੋਂਖਲਾ ਦੇ ਮ੍ਰਿਤਕ ਸਰੀਰ ਨੂੰ ਅਗਨੀ ਉਸ ਦੇ ਪਿਤਾ ਪੁਸ਼ਪਿੰਦਰ ਕੁਮਾਰ ਨੇ ਦਿੱਤੀ। ਇਸ ਮੌਕੇ ਮ੍ਰਿਤਕ ਨੂੰ ਅੰਮ੍ਰਿਤਸਰ ਤੋਂ ਲਿਆਉਣ ਤੋਂ ਲੈ ਕੇ ਅੰਤਿਮ ਸੰਸਕਾਰ ਤੱਕ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਪਰਿਵਾਰ ਦੇ ਨਾਲ ਮੌਜੂਦ ਰਹੇ। ਇਸ ਮੌਕੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ,ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ,ਬਾਬਾ ਦੀਪ ਸਿੰਘ ਸੇਵਾ ਦਲ ਸੋਵਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਆਦਿ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ 23 ਸਾਲਾ ਨੌਜਵਾਨ ਦੀ ਮੌਤ ’ਤੇ ਡੂੰਘੇ ਦੁੱਖ਼ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਦੇ ਪਰਿਵਾਰ ਨਾਲ ਇਸ ਦੁੱਖ਼ ਦੀ ਘੜੀ ਵਿਚ ਪੂਰੀ ਤਰ੍ਹਾਂ ਸ਼ਾਮਲ ਹੈ ਅਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮਦਦ ਵੀ ਕੀਤੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋਕਿ ਪੰਜ ਸਾਲ ਪਹਿਲਾਂ ਫਲੋਰੀਡਾ (ਯੂ. ਐੱਸ. ਏ.) ਗਿਆ ਸੀ। ਉੱਥੇ ਉਸ ਦਾ ਗਰੀਨ ਕਾਰਡ ਵੀ ਬਣ ਚੁੱਕਾ ਸੀ ਅਤੇ ਉਹ ਤਿੰਨ ਮਹੀਨਿਆਂ ਤੱਕ ਘਰ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ। ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਇਕ ਮੰਦਭਾਗੀ ਘਟਨਾ ਵਿਚ ਅਮਨਦੀਪ ਸਿੰਘ ਮੌਤ ਦਾ ਸ਼ਿਕਾਰ ਹੋ ਗਿਆ।




ਇਹ ਵੀ ਪੜ੍ਹੋ- ਅਮਰੀਕਾ ਤੋਂ ਪੰਜਾਬ ਪਰਤੀ 3 ਮਹੀਨਿਆਂ ਦੀ ਗਰਭਵਤੀ ਨੂੰਹ 'ਤੇ ਸਹੁਰਿਆਂ ਨੇ ਢਾਇਆ ਤਸ਼ੱਦਦ, ਢਿੱਡ 'ਚ ਮਾਰੀਆਂ ਲੱਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਰੋਡਵੇਜ਼ ਦੇ ਸਬ-ਇੰਸਪੈਕਟਰਾਂ ਨੇ ਕੁੜੀ ਨਾਲ ਕੀਤਾ ਸ਼ਰਮਨਾਕ ਕਾਰਾ! ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ
NEXT STORY