ਕਲਾਨੌਰ, (ਵਤਨ)- ਕਲਾਨੌਰ ਪੁਲਸ ਨੇ ਇਕ ਨੌਜਵਾਨ ਨੂੰ 10 ਕਿਲੋ ਡੋਡਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਰਾਜਬੀਰ ਸਿੰਘ ਨੇ ਦੱਸਿਆ ਕਿ ਕਸਬੇ ਦੇ ਟੀ-ਪੁਆਇੰਟ ਕੋਲ ਨਾਕਾ ਲਾਇਆ ਹੋਇਆ ਸੀ ਕਿ ਇਕ ਨੌਜਵਾਨ ਸਿਰ 'ਤੇ ਬੋਰੀ ਚੁੱਕੀ ਲੰਘ ਰਿਹਾ ਸੀ। ਏ. ਐੱਸ. ਆਈ. ਕੁਲਜੀਤ ਸਿੰਘ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕਿਆ ਤਾਂ ਉਕਤ ਨੌਜਵਾਨ ਬੋਰੀ ਸੁੱਟ ਕੇ ਭੱਜਣ ਲੱਗਾ, ਜਿਸ ਨੂੰ ਪੁਲਸ ਨੇ ਤੁਰੰਤ ਕਾਬੂ ਕਰ ਲਿਆ। ਪੁਲਸ ਨੇ ਉਕਤ ਬੋਰੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 10 ਕਿਲੋ ਡੋਡੇ ਬਰਾਮਦ ਹੋਏ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਸੰਦੀਪ ਸਿੰਘ ਉਰਫ਼ ਦੀਪਾ ਪੁੱਤਰ ਮਦਨ ਸਿੰਘ ਵਾਸੀ ਪਿੰਡ ਫਜ਼ਲਾਬਾਦ ਵਜੋਂ ਦੱਸੀ। ਪੁਲਸ ਨੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਬੁਲੰਦ
NEXT STORY