ਫਤਹਿਗੜ੍ਹ ਸਾਹਿਬ (ਬਿਪਨ ਭਾਰਦਵਾਜ) — ਫਤਹਿਗੜ੍ਹ ਸਾਹਿਬ 'ਚ ਸਥਿਤ ਮੂਲੇਪੁਰ ਥਾਣੇ 'ਚ ਪੈਂਦੇ ਇਕ ਪਿੰਡ 'ਚ ਨਸ਼ੇ ਦੇ ਟੀਕੇ ਦੀ ਓਵਰ ਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ (23) ਪੁੱਤਰ ਕੇਸਰ ਸਿੰਘ ਪਿੰਡ ਪੋਲਾ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਨੂੰ ਪਿੰਡ ਦੇ ਹੀ ਨੌਜਵਾਨ ਨੇ ਨਸ਼ੇ ਦਾ ਓਵਰ ਡੋਜ਼ ਦੇ ਕੇ ਮਾਰ ਦਿੱਤਾ। ਉਸ ਨੇ ਦੱਸਿਆ ਕਿ ਸਾਡਾ ਭਰਾ ਅੰਮ੍ਰਿਤਧਾਰੀ ਸੀ, ਉਹ ਪਹਿਲਾਂ ਨਸ਼ਾ ਕਰਦਾ ਸੀ ਪਰ ਹੁਣ ਉਹ ਕੋਈ ਨਸ਼ਾ ਨਹੀਂ ਕਰਦਾ ਸੀ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤਾ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਾਰਡਰ ਰਾਹੀ ਚੀਨ ਤੋਂ ਕਿਸ ਤਰ੍ਹਾਂ ਭਾਰਤ ਆ ਰਹੀ ਹੈ ਡਰੈਗਨ ਡੋਰ - ਚੀਨੂੰ, ਸ਼ਰਮਾ
NEXT STORY