ਮੋਗਾ (ਵਿਪਨ ਓਕਾਰਾ) : ਮੋਗਾ-ਬਰਨਾਲਾ ਨੈਸ਼ਨਲ ਹਾਈਵੇ ’ਤੇ ਪਿੰਡ ਬੌਡੇ ਨਜ਼ਦੀਕ ਪੈਟਰੋਲ ਪੰਪ ਦੇ ਕਰਿੰਦੇ ਦਾ ਲੰਘੀਂ ਰਾਤ ਕਤਲ ਕਰਨ ਦਾ ਮਾਮਲਾ ਸਾਮਣੇ ਆਇਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਬੌਡੇ ਦਾ ਨੌਜਵਾਨ ਜੋਗਿੰਦਰ ਸਿੰਘ ਪੈਟਰੋਲ ਪੰਪ ’ਤੇ ਕੰਮ ਕਰਦਾ ਸੀ ਜਿਸ ਦਾ ਬੀਤੀ ਰਾਤ ਅਣਪਛਾਤਿਆਂ ਵੱਲੋਂ ਬੇਸਬੈਟ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਸਥਾਨ ’ਤੇ ਪਹੁੰਚੀ ਥਾਣਾ ਬੱਧਨੀ ਕਲਾਂ ਦੀ ਪੁਲਸ ਜਾਂਚ ’ਚ ਜੁਟ ਗਈ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਘਟਨਾ ਲੁੱਟ ਦੀ ਵੀ ਹੋ ਸਕਦੀ ਹੈ। ਉਧਰ ਡੀ. ਐੱਸ. ਪੀ. ਸਰਫਰਾਜ ਆਲਮ ਨੇ ਦੱਸਿਆ ਕਿ ਇਹ ਘਟਨਾ ਰਾਤ 11 ਵਜੇ ਦੇ ਕਰੀਬ ਦੀ ਹੈ ।
ਇਹ ਵੀ ਪੜ੍ਹੋ : ਬਠਿੰਡਾ ’ਚ ਹੋਈ 42 ਲੱਖ ਦੀ ਲੁੱਟ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਅੰਮ੍ਰਿਤਸਰ ਦੇ ਪੁਲਸ ਵਾਲੇ ਦੀ ਕਰਤੂਤ ਨੇ ਹੈਰਾਨ ਕੀਤੇ ਸਭ
ਉਨ੍ਹਾਂ ਕਿਹਾ ਕਿ ਦੋ ਅਣਪਛਾਤੇ ਵਿਅਕਤੀ ਪੈਟਰੋਲ ਪੰਪ ’ਤੇ ਬੋਤਲ ਵਿਚ ਤੇਲ ਪੁਆਉਣ ਲਈ ਆਏ ਸਨ ਪਰ ਪੰਪ ਕਰਿੰਦਿਆਂ ਵੱਲੋਂ ਬੋਤਲ ਵਿਚ ਤੇਲ ਪਾਉਣ ਤੋਂ ਇਨਕਾਰ ਕਰ ਦਿੱਤਾ। ਬਾਅਦ ਵਿਚ ਦੋ ਵਿਅਕਤੀ ਪੰਪ ’ਤੇ ਆਏ ਜਿਨ੍ਹਾਂ ਕਰਿੰਦੇ ਦਾ ਕਤਲ ਕਰ ਦਿੱਤਾ। ਡੀ. ਐੱਸ. ਪੀ ਨੇ ਦੱਸਿਆ ਕਿ ਮੁਲਜ਼ਮ ਆਈ 20 ਕਾਰ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਕਿਹਾ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਅਜਨਾਲਾ ਨੇੜੇ ਵਾਲੀਬਾਲ ਟੂਰਨਾਮੈਂਟ ਤੋਂ ਬਾਅਦ ਜ਼ੋਰਦਾਰ ਧਮਾਕਾ, 12 ਸਾਲਾ ਬੱਚੇ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਤਨੀ ਨਾਲ ਜ਼ਬਰੀ ਸਬੰਧ ਬਣਾਉਣ ’ਤੇ ਪਤੀ ਖ਼ਿਲਾਫ਼ ਪਰਚਾ ਦਰਜ, ਪੁੱਜਿਆ ਜੇਲ
NEXT STORY