ਮਾਛੀਵਾੜਾ ਸਾਹਿਬ, (ਟੱਕਰ, ਸਚਦੇਵਾ)- ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੁਝ ਨੌਜਵਾਨ ਗੁੰਮਰਾਹ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਗਏ ਸਨ ਪਰ ਹੁਣ ਉਹ ਕਾਂਗਰਸ ਪਾਰਟੀ ਦੀਆਂ ਨੌਜਵਾਨ ਵਰਗ ਪ੍ਰਤੀ ਉਸਾਰੂ ਨੀਤੀਆਂ ਨੂੰ ਦੇਖ ਕੇ 'ਆਪ' ਨਾਲੋਂ ਨਾਤਾ ਤੋੜ ਕਾਂਗਰਸ ਨਾਲ ਜੁੜਨ ਲੱਗੇ ਹਨ, ਜੋ ਕਿ ਚੰਗਾ ਸੰਕੇਤ ਹੈ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਢਿੱਲੋਂ ਵਲੋਂ ਨੇੜਲੇ ਪਿੰਡ ਉਧੋਵਾਲ ਕਲਾਂ ਵਿਖੇ ਸਪੋਰਟਸ ਕਲੱਬ ਦੇ ਨੌਜਵਾਨਾਂ ਵਲੋਂ ਰੱਖੇ ਗਏ ਸਨਮਾਨ ਸਮਾਰੋਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਵਿਧਾਇਕ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਜੋ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਹੈ, ਉਸ ਨੂੰ ਮੁਕੰਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਲੋੜਵੰਦ ਨੌਜਵਾਨਾਂ ਦੇ ਹੱਥਾਂ 'ਚ ਕਾਂਗਰਸ ਸਰਕਾਰ ਵਲੋਂ ਦਿੱਤਾ ਜਾ ਰਿਹਾ ਸਮਾਰਟਫੋਨ ਹੋਵੇਗਾ। ਉਧੋਵਾਲ ਕਲਾਂ ਦੇ ਨੌਜਵਾਨਾਂ ਵਲੋਂ ਵਿਧਾਇਕ ਢਿੱਲੋਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਕਿਹਾ ਕਿ ਨੌਜਵਾਨ ਵਰਗ ਕਾਂਗਰਸ ਪਾਰਟੀ ਦਾ ਡੱਟ ਕੇ ਸਾਥ ਦੇਵੇਗਾ। ਇਸ ਮੌਕੇ ਕਾਂਗਰਸ ਪ੍ਰਦੇਸ਼ ਸਕੱਤਰ ਸ਼ਕਤੀ ਆਨੰਦ, ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕੁੰਦਰਾ, ਸੁਰਿੰਦਰ ਸਿੰਘ ਰੰਧਾਵਾ, ਰਾਜਨ ਕੁਮਾਰ, ਪੀ. ਏ. ਲਵੀ ਢਿੱਲੋਂ, ਪ੍ਰਕਾਸ਼ ਸਿੰਘ ਉਧੋਵਾਲ, ਸੁਖਪ੍ਰੀਤ ਝੜੌਦੀ, ਚੇਤਨ ਕੁਮਾਰ, ਅਸ਼ੋਕ ਕੁਮਾਰ, ਚੌਧਰੀ ਗੁਰਮੇਲ ਰਾਮ, ਜੀਤ ਸਿੰਘ ਸਰਪੰਚ ਤੇ ਕਾਬਲ ਸਿੰਘ ਸਰਪੰਚ ਆਦਿ ਮੌਜੂਦ ਸਨ।
ਸੜਕ ਪਾਰ ਕਰ ਰਹੇ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਮੌਤ
NEXT STORY