ਚੰਡੀਗੜ੍ਹ/ਦਸੂਹਾ (ਬਿਊਰੋ,ਝਾਵਰ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਥੇ ਦੱਸ ਦੇਈਏ ਕਿ ਮਨਜੀਤ ਸਿੰਘ ਨੇ ਬੀਤੇ ਦਿਨ ਜੰਮੂ-ਕਸ਼ਮੀਰ ਵਿਖੇ ਨੌਸ਼ਹਿਰਾ ਸੈਕਟਰ ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਜਲੰਧਰ: ਸੁਰਜੀਤ ਹਾਕੀ ਸਟੇਡੀਅਮ ਪੁੱਜੇ CM ਚੰਨੀ, ਬੱਚਿਆਂ ਨਾਲ ਖਿੱਚਵਾਈਆਂ ਤਸਵੀਰਾਂ
ਬਹਾਦਰ ਸਿਪਾਹੀ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਦਿਆਂ ਸ਼ਹੀਦ ਵੱਲੋਂ ਵਿਖਾਈ ਗਈ ਸਮਰਪਿਤ ਭਾਵਨਾ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। 17 ਸਿੱਖ ਰੈਜ਼ੀਮੈਂਟ ਨਾਲ ਸਬੰਧਤ ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇਕ ਭਰਾ ਛੱਡ ਗਿਆ ਹੈ।
ਇਹ ਵੀ ਪੜ੍ਹੋ: CM ਚੰਨੀ ਤੋਂ ਬਾਅਦ ਹੁਣ ਖੇਡ ਮੰਤਰੀ ਪਰਗਟ ਸਿੰਘ ਨੇ ਜਲੰਧਰ ਵਿਖੇ ਖੇਡੀ ਹਾਕੀ, ਪੁਰਾਣੇ ਦਿਨ ਕੀਤੇ ਯਾਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁਹੰਮਦ ਮੁਸਤਫ਼ਾ ਨੇ ਆਰੂਸਾ ਆਲਮ ਨੂੰ ਲੈ ਕੇ ਕੀਤਾ ਟਵੀਟ, ਕਹੀਆਂ ਇਹ ਗੱਲਾਂ
NEXT STORY