ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ 27 ਸਾਲਾ ਨੌਜਵਾਨ ਦੀ ਜ਼ਹਿਰੀਲੀ ਚੀਜ਼ ਨਿਗਲਣ ਨਾਲ ਮੌਤ ਹੋ ਗਈ। ਉਕਤ ਨੌਜਵਾਨ ਨੇ ਸ੍ਰੀ ਆਨੰਦਪੁਰ ਸਾਹਿਬ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰਾਮ ਪ੍ਰਲਾਦ ਪੁੱਤਰ ਧਨੀ ਰਾਮ ਵਾਸੀ ਮਹਿੰਦਵਾਨੀ, ਗੜ੍ਹਸ਼ੰਕਰ ਵਿਖੇ ਕਿਸੇ ਲੈਬਾਰਟਰੀ ’ਤੇ ਕੰਮ ਕਰਦਾ ਸੀ। ਉਸ ਨੇ ਐਤਵਾਰ ਨੂੰ ਸਵੇਰੇ ਅਪਣੇ ਘਰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਦੀ ਖ਼ਬਰ ਸੁਣ ਕੇ ਪਿੰਡ ਦੇ ਲੋਕਾਂ ਨੇ ਉਸ ਨੂੰ ਹਿਮਾਚਲ ਪ੍ਰਦੇਸ਼ ਦੇ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਊਨਾ ਰੈਫਰ ਕਰ ਦਿੱਤਾ, ਜਿੱਥੇ ਦੇ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ- ਭਾਜਪਾ ਦੇ ‘ਸੈਲਫ਼ੀ ਵਿਦ ਬੈਨੀਫਿਸ਼ਰੀ’ ਮੁਹਿੰਮ ਨੂੰ ਮਿਲ ਰਹੀ ਸਫ਼ਲਤਾ, ਹੁਣ ਤੱਕ ਪਾਰ ਕੀਤਾ 8 ਲੱਖ ਦਾ ਅੰਕੜਾ
ਪਿੰਡ ਦੇ ਲੋਕ ਜਦੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਲੈ ਕੇ ਜਾ ਰਹੇ ਸਨ ਤਾਂ ਉਸ ਦੀ ਹਾਲਤ ਵਿਗੜ ਗਈ ਤਾਂ ਉਹ ਉਸ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਰਵਾਲਿਆਂ ਦੀ ਸੂਚਨਾ ’ਤੇ ਬੀਨੇਵਾਲ ਪੁਲਸ ਚੌਂਕੀ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਹੋਏ ਸਿਵਲ ਹਸਪਤਾਲ ਗੜ੍ਹਸ਼ੰਕਰ ’ਚ ਰਖਵਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਿਦੇਸ਼ ਵਿਚ ਹਨ, ਉਨ੍ਹਾਂ ਦੇ ਬਿਆਨ ਤੋਂ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦੇ PM ਮੋਦੀ 'ਤੇ ਤਿੱਖੇ ਸ਼ਬਦੀ ਹਮਲੇ, ਆਖੀਆਂ ਵੱਡੀਆਂ ਗੱਲਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੇ ਪ੍ਰਿੰਸੀਪਲ ਬੁੱਧਰਾਮ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ
NEXT STORY