ਜ਼ੀਰਾ (ਸਤੀਸ਼): ਪੰਜਾਬ ’ਚ ਵਹਿਦੇ ਨਸ਼ਿਆਂ ਦੇ ਛੇਵੇਂ ਦਰਿਆ ਦੀ ਭੇਂਟ ਆਏ ਦਿਨ ਕੋਈ ਨਾ ਕੋਈ ਨੌਜਵਾਨ ਚੜ੍ਹ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਜ਼ੀਰਾ ਦੇ ਪਿੰਡ ਮਨਸੂਰਵਾਲ ਤੋਂ ਰਟੋਲ ਰੋਹੀ ਨੂੰ ਜਾਂਦੀ ਸੜਕ ਤੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜੋ ਕਿ ਤਲਵੰਡੀ ਭਾਈ ਦਾ ਰਹਿਣ ਵਾਲਾ ਸੀ ਅਤੇ ਨਸ਼ੇ ਕਰਨ ਦਾ ਆਦੀ ਸੀ।ਇਸ ਦੀ ਜਾਣਕਾਰੀ ਐੱਸ.ਐੱਚ.ਓ. ਚਰਨਜੀਤ ਸਿੰਘ ਰੰਧਾਵਾ ਨੇ ਦਿੰਦੇ ਹੋਏ ਕਿਹਾ ਕਿ ਇਸ ਵਿਅਕਤੀ ਦੀ ਹਾਲਤ ਵੇਖਣ ਤੋਂ ਪਤਾ ਲੱਗਦਾ ਹੈ ਕਿ ਇਹ ਵਿਅਕਤੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮਰਿਆ ਹੈ ਜਿਸ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਤਲਵੰਡੀ ਭਾਈ ਵਾਰਡ ਨੰਬਰ 6 ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਨੌਜਵਾਨ ਨੇ ਦਿੱਲੀ ਟਰੈਕਟਰ ਪਰੇਡ ’ਚ ਲਿਜਾਣ ਲਈ ਸ਼ਿੰਗਾਰੀ ਕਾਰ, ਵੇਖ ਲੋਕਾਂ ’ਚ ਆਵੇਗਾ ਜੋਸ਼(ਤਸਵੀਰਾਂ)
ਇਸ ਬਾਬਤ ਜਦ ਸਰਪੰਚ ਗੁਰਮੇਲ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਵੇਰੇ ਰਾਹਗੀਰਾਂ ਵੱਲੋਂ ਜਾਂਦੇ ਹੋਏ ਖੇਤਾਂ ਵਿਚ ਪਈ ਇਕ ਨੌਜਵਾਨ ਦੀ ਲਾਸ਼ ਨੂੰ ਵੇਖਿਆ ਗਿਆ ਤੇ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਇਸ ਦੀ ਖ਼ਬਰ ਥਾਣਾ ਸਦਰ ਦਿੱਤੀ ਗਈ ਜਿਸ ਤੇ ਪੁਲਸ ਵਲੋਂ ਮੌਕੇ ਤੇ ਆ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਤੇ ਵਾਰਸਾਂ ਨੂੰ ਸੂਚਿਤ ਕੀਤਾ ਗਿਆ। ਮਿ੍ਰਤਕ ਨੌਜਵਾਨ ਦੇ ਚਾਚਾ ਹਰਦੀਪ ਸਿੰਘ ਨੇ ਵੀ ਦੱਸਿਆ ਕਿ ਉਕਤ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ ਅਤੇ ਕੱਲ੍ਹ ਸ਼ਾਮ ਤੋਂ ਘਰੋਂ ਲਾਪਤਾ ਸੀ ਅੱਜ ਸਵੇਰ ਇਸ ਦੀ ਲਾਸ਼ ਮਿਲਣ ਦੀ ਖ਼ਬਰ ਹੀ ਸਾਨੂੰ ਘਰੇ ਪਹੁੰਚੀ ਹੈ।ਇਕ ਮਹੀਨੇ ਵਿਚ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੂੰ ਆਏ ਚਾਰ ਸਾਲ ਹੋ ਗਏ ਹਨ ਪਰ ਨਾ ਹੀ ਨਸ਼ਾ ਰੁਕਿਆ ਅਤੇ ਨਾ ਹੀ ਨਸ਼ਿਆਂ ਤੋਂ ਹੋਣ ਵਾਲੀਆਂ ਮੌਤਾਂ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖ਼ਿਲਾਫ਼ ਸਤੌਜ ਦੇ ਨੌਜਵਾਨ ਦਾ ਅਨੋਖਾ ਪ੍ਰਦਰਸ਼ਨ, ਆਪਣੇ ਆਪ ਨੂੰ ਜਕੜਿਆ ਬੇੜੀਆਂ ’ਚ
ਫਿਰੋਜ਼ਪੁਰ ਭਾਰਤ ਪਾਕਿ ਹੁਸੈਨੀਵਾਲਾ ਸਰਹੱਦ ਤੋਂ ਸੈਕੜੇ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ
NEXT STORY