ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਪਿੰਡ ਬਾਜੜਾ ’ਚ ਖੇਤ ਵਿਚ ਦਰੱਖਤ ’ਤੇ ਇਕ 20 ਸਾਲਾ ਨੌਜਵਾਨ ਦੀ ਲਾਸ਼ ਲਟਕਦੀ ਹੋਈ ਮਿਲੀ, ਜਿਸ ਦੀ ਸੂਚਨਾ ਪਿੰਡ ਦੇ ਲੋਕਾਂ ਨੇ ਪੁਲਸ ਨੂੰ ਦਿੱਤੀ। ਮੌਕੇ ’ਤੇ ਥਾਣਾ ਮਿਹਰਬਾਨ ਦੇ ਥਾਣੇਦਾਰ ਸੁਰਿੰਦਰ ਪਾਲ ਦੀ ਟੀਮ ਨਾਲ ਪੁੱਜ ਕੇ ਦਰੱਖਤ ਨਾਲ ਲਟਕਦੀ ਲਾਸ਼ ਥੱਲੇ ਉਤਾਰੀ। ਮੌਕੇ ’ਤੇ ਮ੍ਰਿਤਕ ਬਿਮਲੇਸ਼ ਕੁਮਾਰ (20) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਪਿੰਡ ਬਾਜੜਾ ਦੀ ਮਾਤਾ ਮੀਨਾ ਨੇ ਪੁਲਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਬੇਟਾ ਬਿਮਲੇਸ਼ ਪੇਂਟਰ ਹੈ। ਦੁਪਹਿਰ ਨੂੰ ਉਸ ਦਾ ਬੇਟਾ ਘਰ ਆਇਆ ਅਤੇ ਖਾਣਾ ਖਾ ਕੇ ਚਲਾ ਗਿਆ। ਜਦੋਂ ਉਨ੍ਹਾਂ ਨੇ ਰਾਤ ਨੂੰ ਉਸ ਦਾ ਮੋਬਾਇਲ ਫੋਨ ਮਿਲਾਇਆ ਤਾਂ ਨਹੀਂ ਮਿਲਿਆ ਅਤੇ ਪਰਿਵਾਰ ਸਾਰੀ ਰਾਤ ਆਪਣੇ ਬੇਟੇ ਨੂੰ ਲੱਭਦਾ ਰਿਹਾ ਅਤੇ ਜਦੋਂ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਬਾਹਰ ਦਰੱਖਤ ਨਾਲ ਉਸ ਦੀ ਲਾਸ਼ ਲਟਕ ਰਹੀ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪੁੱਜੇ।
ਇਹ ਵੀ ਪੜ੍ਹੋ : ਵਿਵਾਦਾਂ ਨਾਲ ਪੁਰਾਣਾ ਨਾਤਾ ਹੈ ਸੁਖਪਾਲ ਖਹਿਰਾ ਦਾ
ਜਾਂਚ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਹੁਣ ਤੱਕ ਮੌਤ ਦਾ ਸਹੀ ਕਾਰਨ ਪਤਾ ਨਹੀਂ ਲੱਗ ਸਕਿਆ, ਜਿਸ ਸਬੰਧੀ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਪਤਾ ਲੱਗ ਸਕੇਗਾ। ਹਾਲ ਦੀ ਘੜੀ ਪੁਲਸ ਨੇ ਮ੍ਰਿਤਕ ਦੀ ਮਾਂ ਮੀਨਾ ਦੀ ਸ਼ਿਕਾਇਤ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਗਲੀ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ : ਵਿਧਾਇਕ ਬੈਂਸ ਵਿਰੁੱਧ ਜਬਰ-ਜ਼ਿਨਾਹ ਦੇ ਮਾਮਲੇ ’ਚ ਚਾਰਜਸ਼ੀਟ ਦਾਖਲ,ਇਸ ਦਿਨ ਹੋਵੇਗੀ ਅਗਲੀ ਸੁਣਵਾਈ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਰਾਏਕੋਟ ਤੋਂ ਵਿਧਾਇਕ ਜਗਤਾਰ ਹਿੱਸੋਵਾਲ ਨੂੰ ਮਨਾਉਣ ਪੁੱਜੇ ‘ਆਪ’ ਵਿਧਾਇਕ ਪਰਤੇ ਬੇਰੰਗ
NEXT STORY