ਕਪੂਰਥਲਾ (ਭੂਸ਼ਣ/ਮਲਹੋਤਰਾ)-ਥਾਣਾ ਸਦਰ ਤਹਿਤ ਆਉਂਦੇ ਪਿੰਡ ਗੋਸਲ ’ਚ ਇਕ ਨੌਜਵਾਨ ਨੇ ਕੁਝ ਵਿਅਕਤੀਆਂ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਣ ਤੋਂ ਪਹਿਲਾਂ ਆਪਣੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਕੇ ਖ਼ੁਦਕੁਸ਼ੀ ਦੇ ਕਾਰਨ ਦੱਸੇ, ਜਿਸ ਦੇ ਆਧਾਰ ’ਤੇ ਥਾਣਾ ਸਦਰ ਦੀ ਪੁਲਸ ਨੇ 2 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ, ਸੰਗਤ ’ਚ ਭਾਰੀ ਰੋਸ
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੁਖਪਾਲ ਸਿੰਘ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਉਸ ਦਾ ਕੁਝ ਲੋਕਾਂ ਨਾਲ ਆਲੂਆਂ ਦਾ ਹਿਸਾਬ ਸੀ, ਜਿਸ ਦੇ ਚੱਲਦਿਆਂ ਮ੍ਰਿਤਕ ਸੁਖਪਾਲ ਸਿੰਘ ਨੇ ਆਪਣੇ ਖਾਲੀ ਚੈੱਕ ਉਕਤ ਵਿਅਕਤੀਆਂ ਨੂੰ ਦਿੱਤੇ ਹੋਏ ਸੀ ਪਰ ਹਿਸਾਬ ਖ਼ਤਮ ਹੋਏ 3-4 ਸਾਲ ਹੋ ਚੁੱਕੇ ਸਨ ਤੇ ਉਕਤ ਮੁਲਜ਼ਮਾਂ ਨੇ ਸੁਖਪਾਲ ਦੇ ਚੈੱਕ ਵਾਪਸ ਨਹੀਂ ਕੀਤੇ ਸੀ ਤੇ ਉਸ ਨੂੰ ਮੁਲਜ਼ਮ 12 ਲੱਖ ਦਾ ਚੈੱਕ ਭਰ ਕੇ ਲਗਾਤਾਰ ਪ੍ਰੇਸ਼ਾਨ ਕਰ ਰਹੇ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਸੁਖਪਾਲ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਸੁਖਪਾਲ ਸਿੰਘ ਨੇ ਮਰਨ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਹੋਈ ਸੀ। 25 ਸਾਲ ਦਾ ਮ੍ਰਿਤਕ ਸੁਖਪਾਲ ਸਿੰਘ ਅਜੇ ਕੁਆਰਾ ਸੀ।
ਇਹ ਖ਼ਬਰ ਵੀ ਪੜ੍ਹੋ : ਮਾਣ ਵਾਲੀ ਗੱਲ : ਕੈਨੇਡਾ ਦੀ ਪੁਲਸ ’ਚ ਭਰਤੀ ਹੋ ਕੇ ਪੰਜਾਬੀ ਨੌਜਵਾਨ ਨੇ ਚਮਕਾਇਆ ਨਾਂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਕਪੂਰਥਲਾ ਦੀ ਐੱਸ. ਐੱਚ. ਓ. ਇੰਸਪੈਕਟਰ ਸੋਨਮਦੀਪ ਕੌਰ ਮੌਕੇ ’ਤੇ ਪਹੁੰਚੀ ਤੇ ਮ੍ਰਿਤਕ ਦੇ ਪਿਤਾ ਮੱਖਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 2 ਮੁਲਜ਼ਮਾਂ ਸਤਨਾਮ ਸਿੰਘ ਤੇ ਜਗਤਾਰ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਜੱਲੋਵਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਸ਼ਾਰਟ ਸਰਕਟ ਨਾਲ ਕੱਪੜੇ ਦੀ ਫੈਕਟਰੀ ’ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
NEXT STORY