ਰਾਜਾਸਾਂਸੀ (ਰਾਜਵਿੰਦਰ)- ਥਾਣਾ ਰਾਜਾਸਾਂਸੀ ਅਧੀਨ ਪੈਂਦੀ ਪੁਲਸ ਚੌਕੀ ਕੁੱਕੜਾਂਵਾਲਾ ਦੇ ਖੇਤਰ ’ਚ ਪੈਂਦੇ ਪਿੰਡ ਵਿਚਲਾ ਕਿਲਾ ਹਰਸ਼ਾ ਛੀਨਾ ਵਿਖੇ ਅੱਜ ਤੜਕਸਾਰ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਘਰ ਵਿਚ ਦਾਖਲ ਹੋ ਕੇ ਬਜ਼ੁਰਗ ਜੋੜੇ ਨੂੰ ਡਰਾ ਧਮਕਾ ਕਿ ਸੋਨਾ ਅਤੇ ਨਕਦੀ ਲੁੱਟ ਲਈ ਤੇ ਫਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - 3 ਧੀਆਂ ਦੀ ਮਾਂ ਦੀਆਂ ਆਸਾਂ ਨੂੰ ਪਿਆ ਬੂਰ, ਝੋਲੀ ਪਈ 3 ਪੁੱਤਰਾਂ ਦੀ ਦਾਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਧਿਰ ਸਤਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਵਿਭਾਗ ਵਿਚੋਂ ਸੇਵਾਮੁਕਤ ਹੋਇਆ ਹੈ ਅਤੇ ਉਨ੍ਹਾਂ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ ਅਤੇ ਘਰ ਉਨ੍ਹਾਂ ਦੀ ਪਤਨੀ ਅਤੇ ਉਹ ਦੋਵੇਂ ਪਿੰਡ ਵਿਚਲਾ ਕਿਲਾ ਵਿਖੇ ਪੈਟਰੋਲ ਪੰਪ ਡੇਰੇ ਨੇੜੇ ਰਹਿੰਦੇ ਹਨ। ਅੱਜ ਸਵੇਰੇ ਕਰੀਬ 8 ਵਜੇ ਜਦ ਉਹ ਆਪਣੇ ਘਰ ਤੋਂ ਦੁੱਧ ਲੈਣ ਲਈ ਬਾਹਰ ਨਿਕਲਿਆ ਤਾਂ ਇਕ ਦਮ 2 ਅਣਪਛਾਤੇ ਨੌਜਵਾਨ ਘਰ ਵਿਚ ਦਾਖਲ ਹੋਏ ਅਤੇ ਮਾਰਕੁੱਟ ਕੀਤੀ। ਦੋਹਾਂ ਨੌਜਵਾਨਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਨੌਜਵਾਨਾਂ ਨੇ ਧਮਕੀ ਦਿੱਤੀ ਕਿ ਜੇਕਰ ਪੁਲਸ ਕੋਲ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਾਨੋਂ ਮਾਰ ਦਿਆਂਗੇ। ਉਨ੍ਹਾਂ ਦੱਸਿਆ ਕਿ ਨੌਜਵਾਨ ਚਾਰ ਜੋੜੇ ਸੋਨੇ ਦੀਆਂ ਵਾਲੀਆਂ, ਕੰਨਾਂ ’ਚ ਪਾਇਆ ਸੋਨੇ ਦਾ ਸੈੱਟ, 70 ਹਜ਼ਾਰ ਰੁਪਏ ਨਕਦ ਅਤੇ ਇਕ ਐਕਵਿਟਾ ਚੋਰੀ ਕਰ ਕੇ ਲੈ ਗਏ। ਇਸ ਸਬੰਧੀ ਪੁਲਸ ਚੌਕੀ ਕੁਕੜਾਂਵਾਲਾ ਵਿਖੇ ਇਤਲਾਹ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪਿਓ ਨਾਲ ਮੰਦਰ ਜਾ ਰਹੀ ਧੀ ਹੋਈ 'ਅਗਵਾ'! ਫਿਰ ਕੁੜੀ ਦੀ ਵਾਇਰਲ ਹੋਈ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ
ਇਸ ਸਬੰਧੀ ਥਾਣਾ ਮੁਖੀ ਰਾਜਾਸਾਂਸੀ ਰਮਨਦੀਪ ਕੌਰ ਬੰਦੇਸ਼ਾਂ ਅਤੇ ਚੌਕੀ ਇੰਚਾਰਜ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦ ਦੋਸ਼ੀ ਪੁਲਸ ਦੀ ਗ੍ਰਿਫ਼ਤ ’ਚ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਪਰ ਪ੍ਰਾਇਮਰੀ ਸਕੂਲਾਂ ’ਚ ਕਿੰਨੇ ਵਜੇ ਹੋਵੇਗੀ ਛੁੱਟੀ, ਸਿੱਖਿਆ ਮੰਤਰੀ ਨੇ ਕੀਤਾ ਸਪੱਸ਼ਟ
NEXT STORY