ਬਟਾਲਾ, (ਸੈਂਡੀ)- ਪਿੰਡ ਸੁਧਾਰ ਵਿਖੇ ਖੇਤਾਂ 'ਚ ਕੰਮ ਕਰ ਰਹੇ ਨੌਜਵਾਨ ਕਿਸਾਨ ਦੀ ਭੇਤਭਰੀ ਹਾਲਤ 'ਚ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਸ ਚੌਕੀ ਮਾਲੇਵਾਲ ਦੇ ਇੰਚਾਰਜ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਰਣਬੀਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਸੁਧਾਰ ਅੱਜ ਘਰੋਂ ਸਵੇਰੇ ਆਪਣੇ ਖੇਤਾਂ 'ਚ ਪਾਣੀ ਲਾਉਣ ਗਿਆ, ਜਦੋਂ ਦੇਰ ਤੱਕ ਉਹ ਘਰ ਵਾਪਸ ਨਾ ਮੁੜਿਆ ਤਾਂ ਪਰਿਵਾਰਕ ਮੈਂਬਰ ਖੇਤਾਂ 'ਚ ਗਏ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦਾ ਪੁੱਤਰ ਖੇਤਾਂ 'ਚ ਡਿੱਗਾ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਏ. ਐੱਸ. ਆਈ. ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਭਰਾ ਕਰਨਜੀਤ ਸਿੰਘ ਦੇ ਬਿਆਨਾਂ 'ਤੇ ਫਿਲਹਾਲ 174 ਦੀ ਕਾਰਵਾਈ ਕਰ ਦਿੱਤੀ ਗਈ ਹੈ।
ਬਟਾਲਾ ਰੇਲਵੇ ਜੰਕਸ਼ਨ 'ਤੇ ਯਾਤਰੀਆਂ 'ਚ ਮਚਿਆ ਹੜਕੰਪ
NEXT STORY