ਮੋਗਾ (ਆਜ਼ਾਦ) : ਬਾਘਾ ਪੁਰਾਣਾ ਕੋਲ ਪਿੰਡ ਲੰਗੇਆਣਾ ਨਵਾਂ ਕੋਲ ਬੀਤੀ ਦੇਰ ਰਾਤ ਅਣਪਛਾਤੇ ਵ੍ਹੀਕਲ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਕਰਮਜੀਤ ਸਿੰਘ (32) ਦੀ ਮੌਤ ਹੋ ਗਈ ਜਦਕਿ ਉਸ ਦੇ ਨਾਲ ਬੈਠੇ ਬਿੰਦਰ ਸਿੰਘ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧ ਵਿਚ ਮ੍ਰਿਤਕ ਦੇ ਭਰਾ ਸਮੁੰਦਰ ਸਿੰਘ ਨਿਵਾਸੀ ਪਿੰਡ ਨੱਥੂਵਾਲਾ ਗਰਬੀ ਦੀ ਸ਼ਿਕਾਇਤ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲ਼ਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸਮੁੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਕਰਮਜੀਤ ਸਿੰਘ ਆਪਣੇ ਨਾਲ ਬਿੰਦਰ ਸਿੰਘ ਨੂੰ ਲੈ ਕੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ਰੇਹੜੇ ’ਤੇ ਬਿਜਲੀ ਦਾ ਕੰਮ ਕਰਨ ਦੇ ਬਾਅਦ ਵਾਪਸ ਪਿੰਡ ਨੱਥੂਵਾਲਾ ਗਰਬੀ ਨੂੰ ਆ ਰਹੇ ਸਨ ਤਾਂ ਜਦ ਉਹ ਦੇਰ ਰਾਤ ਪਿੰਡ ਲੰਗੇਆਣਾ ਨਵਾਂ ਦੇ ਕੋਲ ਪਹੁੰਚੇ ਤਾਂ ਇਨ੍ਹਾਂ ਦਾ ਰੇਹੜਾ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵ੍ਹੀਕਲ ਚਾਲਕ ਨੇ ਟੱਕਰ ਮਾਰੀ ਅਤੇ ਫਰਾਰ ਹੋ ਗਿਆ।
ਇਸ ਹਾਦਸੇ ਵਿਚ ਮੇਰੇ ਭਰਾ ਦਾ ਰੇਹੜਾ ਖੱਡੇ ਵਿਚ ਜਾ ਡਿੱਗਿਆ ਅਤੇ ਉਸਦੇ ਸਿਰ ’ਤੇ ਗੰਭੀਰ ਸੱਟ ਲੱਗੀ, ਜਦਕਿ ਬਿੰਦਰ ਸਿੰਘ ਦੀ ਸੱਜੀ ਬਾਂਹ ਟੁੱਟ ਗਈ। ਇਸ ਘਟਨਾ ਦਾ ਪਤਾ ਸਾਨੂੰ ਸਵੇਰੇ 5 ਵਜੇ ਲੱਗਾ, ਤਾਂ ਅਸੀਂ ਦੋਹਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਾਘਾ ਪੁਰਾਣਾ ਪਹੁੰਚਾਇਆ, ਉਥੇ ਡਾਕਟਰਾਂ ਨੇ ਮੇਰੇ ਭਰਾ ਕਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਕਿਹਾ ਕਿ ਮੇਰੇ ਭਰਾ ਦੀ ਮੌਤ ਅਣਪਛਾਤੇ ਵ੍ਹੀਕਲ ਚਾਲਕ ਵੱਲੋਂ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਕਾਰਣ ਟੱਕਰ ਹੋਣ ਨਾਲ ਹੋਈ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਅਣਪਛਾਤੇ ਵ੍ਹੀਕਲ ਚਾਲਕ ਦੀ ਤਲਾਸ਼ ਕਰ ਰਹੇ ਹਨ। ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ।
ਪੰਜਾਬ, ਹਰਿਆਣਾ, ਦਿੱਲੀ-NCR 'ਚ ਤਿੰਨ ਦਿਨ ਤੱਕ ਭਾਰੀ ਮੀਂਹ ਦਾ ਅਲਰਟ
NEXT STORY