ਖੰਨਾ (ਵਿਪਨ) : ਖੰਨਾ ਪੁਲਸ ਨੇ 5 ਨੌਜਵਾਨਾਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਮੁਤਾਬਕ ਉਕਤ ਨੌਜਵਾਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਪਰ ਪੁਲਸ ਨੇ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੰਨਾ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਸ਼ੂ ਮੰਡੀ ਵਿਚ ਕੁਝ ਨੌਜਵਾਨ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਜਿਸ 'ਤੇ ਪੁਲਸ ਨੇ ਰੇਡ ਕਰਕੇ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।
ਐੱਸ. ਐੱਸ. ਪੀ. ਨਵਜੋਤ ਸਿੰਘ ਮੁਤਾਬਕ ਉਕਤ ਨੌਜਵਾਨਾਂ ਕੋਲੋਂ 3 ਪਿਸਤੌਲ 32 ਬੋਰ, 6 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਗ੍ਰਿਫਤਾਰ ਕੀਤੇ ਗਏ 3 ਦੋਸ਼ੀਆਂ 'ਤੇ ਪਹਿਲਾਂ ਹੀ ਕਪੂਰਥਲਾ 'ਚ ਮਾਮਲਾ ਦਰਜ ਹੈ ਅਤੇ ਪੁਲਸ ਇਨ੍ਹਾਂ ਦੀ ਭਾਲ ਕਰ ਰਹੀ ਸੀ। ਪੁਲਸ ਮੁਤਾਬਕ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਅਤੇ ਪੁੱਛਗਿੱਛ ਦੌਰਾਨ ਉਕਤ ਪਾਸੋਂ ਖੁਲਾਸੇ ਹੋਣ ਦੀ ਉਮੀਦ ਹੈ।
ਬਜਟ ਤੋਂ ਪਹਿਲਾਂ ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ, ਖੇਤੀਬਾੜੀ ਪ੍ਰੋਗਰਾਮਾਂ ਲਈ ਮੰਗੀ ਹਿੱਸੇਦਾਰੀ
NEXT STORY