ਬਟਾਲਾ (ਬੇਰੀ) : ਬੀਤੀ ਦੇਰ ਰਾਤ ਅਣਪਛਾਤੇ ਨੌਜਵਾਨਾਂ ਵਲੋਂ ਦੁਕਾਨਕਾਰ ਨੌਜਵਾਨ ਨਾਲ ਕੁੱਟ-ਮਾਰ ਕਰਦਿਆਂ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਕੇ 24 ਹਜ਼ਾਰ ਰੁਪਏ ਖੋਹਣ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਮੁਕੇਸ਼ ਮਹਿਤਾ ਪੁੱਤਰ ਰਾਕੇਸ਼ ਮਹਿਤਾ ਵਾਸੀ ਸੋਨੀਆ ਮੁਹੱਲਾ ਬਟਾਲਾ ਨੇ ਦੱਸਿਆ ਕਿ ਉਸਦੇ ਘਰ ਕੋਲ ਹੀ ਮਨਿਆਰੀ ਦੀ ਦੁਕਾਨ ਹੈ ਅਤੇ ਬੀਤੀ ਰਾਤ ਉਹ ਨਹਿਰੂ ਗੇਟ ਕਿਸੇ ਕੰਮ ਲਈ ਗਿਆ ਸੀ ਜਦੋਂ ਕੰਮ ਕਰਕੇ ਵਾਪਸ ਘਰ ਪਰਤ ਰਿਹਾ ਸੀ ਤਾਂ ਰਸਤੇ ਵਿਚ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਉਸਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ।
੍ਰਮੁਕੇਸ਼ ਨੇ ਦੱਸਿਆ ਕਿ ਅਣਪਛਾਤੇ ਨੌਜਵਾਨਾਂ ਵਿਚੋਂ ਇਕ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦਿਆਂ ਉਸਦੀ ਬਾਂਹ 'ਤੇ ਸੱਟ ਲਾ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਅਤੇ ਉਪਰੰਤ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜਦਕਿ ਨੌਜਵਾਨ ਫਰਾਰ ਹੋਣ ਸਮੇਂ ਆਪਣਾ ਮੋਟਰਸਾਈਕਲ ਵੀ ਉਥੇ ਛੱਡ ਗਏ ਕਿਉਂਕਿ ਉਸ ਨੇ ਰੌਲਾ ਪਾ ਦਿੱਤਾ ਸੀ। ਇਸ ਦੌਰਾਨ ਲੋਕਾਂ ਨੇ ਉੁਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ। ਜਦਕਿ ਤਿੰਨੇ ਨੌਜਵਾਨਾਂ ਦੀ ਫੁਟੇਜ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ।
੍ਰਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐੱਸ. ਆਈ. ਗੁਰਦੇਵ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਦੂਜੇ ਪਾਸੇ ਜਦੋਂ ਐੱਸ.ਐੱਚ.ਓ. ਸਿਟੀ ਵਿਸ਼ਵਾਮਿੱਤਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਚੋਣ ਪ੍ਰਕਿਰਿਆ ਮੁਕੰਮਲ, ਨਤੀਜਿਆਂ ਦਾ ਇੰਤਜ਼ਾਰ
NEXT STORY