ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਸਾਊਥ ਪੁਲਸ ਵੱਲੋਂ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਦੋ ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਜਦ ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ ਦੀ ਅਗਵਾਈ ਵਿਚ ਥਾਣਾ ਸਿਟੀ ਸਾਊਥ ਦੇ ਮੁਖੀ ਵਰੁਣ ਕੁਮਾਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਬੁੱਕਣਵਾਲਾ ਰੋਡ, ਕੱਚਾ ਘੱਲ ਕਲਾਂ ਰੋਡ ਆਦਿ ਵੱਲ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੂੰ ਗੀਤਾ ਭਵਨ ਚੌਂਕ ਦੇ ਕੋਲ ਹੌਲਦਾਰ ਜੀਤ ਸਿੰਘ ਨੂੰ ਗੁਪਤ ਸੂਚਨਾ ਦਿੱਤੀ ਕਿ ਅਮਨਦੀਪ ਸਿੰਘ ਉਰਫ਼ ਪੱਬਜੀ ਨਿਵਾਸੀ ਲਾਲ ਸਿੰਘ ਰੋਡ ਮੋਗਾ, ਦਿਲਦਾਰਪ੍ਰੀਤ ਸਿੰਘ ਉਰਫ ਹਨੀ ਨਿਵਾਸੀ ਬੇਦੀ ਨਗਰ ਮੋਗਾ ਅਤੇ ਸੁਖਪ੍ਰੀਤ ਸਿੰਘ ਘਾਰੂ ਉਰਫ ਬੁੱਢਾ ਨਿਵਾਸੀ ਪਿੰਡ ਮਾਛੀਆਂਵਾਲੀ ਬਸਤੀ ਜੀਰਾ ਜਿਨ੍ਹਾਂ ਦੇ ਕੋਲ ਨਾਜਾਇਜ਼ ਅਸਲਾ ਹੈ।
ਅੱਜ ਵੀ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਕੱਚਾ ਘੱਲ ਕਲਾਂ ਰੋਡ ਭਾਰਤ ਮਾਤਾ ਯੋਜਨਾ ਅਧੀਨ ਨਿਰਮਾਣ ਅਧੀਨ ਪੁਲ ਦੇ ਕੋਲ ਬੈਠੇ ਹਨ ਅਤੇ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਨਾਜਾਇਜ਼ ਅਸਲੇ ਸਮੇਤ ਕਾਬੂ ਆ ਸਕਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਅਮਨਦੀਪ ਸਿੰਘ ਉਰਫ ਪੱਬਜੀ ਅਤੇ ਦਿਲਦਾਰਪ੍ਰੀਤ ਸਿੰਘ ਉਰਫ ਹਨੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਇਕ 32 ਬੋਰ ਪਿਸਤੌਲ ਮੇਡ ਇੰਨ ਇਟਲੀ ਦੇ ਇਲਾਵਾ ਮੈਗਜ਼ੀਨ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਸ ਪਾਰਟੀ ਦੀ ਛਾਪੇਮਾਰੀ ਦੌਰਾਨ ਇਕ ਕਥਿਤ ਦੋਸ਼ੀ ਸੁਖਪ੍ਰੀਤ ਸਿੰਘ ਘਾਰੂ ਉਰਫ ਬੁੱਢਾ ਪੁਲਸ ਦੇ ਕਾਬੂ ਨਹੀਂ ਆ ਸਕਿਆ।
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਉਥ ਦੇ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਤਿੰਨੋਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਸਾਉਥ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਮਨਦੀਪ ਸਿੰਘ ਉਰਫ਼ ਪੱਬਜੀ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਸਾਉਥ ਮੋਗਾ ਵਿਚ ਤਿੰਨ ਮਾਮਲੇ ਦਰਜ ਹਨ, ਦਿਲਦਾਰ ਪ੍ਰੀਤ ਸਿੰਘ ਉਰਫ ਹਨੀ ਖਿਲਾਫ਼ ਲੁਧਿਆਣਾ ਦੇ ਵੱਖ-ਵੱਖ ਦੋ ਥਾਣਿਆਂ ਵਿਚ ਮਾਮਲੇ ਦਰਜ ਹਨ, ਜਦਕਿ ਸੁਖਪ੍ਰੀਤ ਸਿੰਘ ਘਾਰੂ ਉਰਫ ਬੁੱਢਾ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ 7 ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੁੱਛ-ਗਿੱਛ ਦੌਰਾਨ ਹੋਰ ਵੀ ਕਈ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ ਤਾਂ...
NEXT STORY