ਫਿਰੋਜ਼ਪੁਰ (ਕੁਮਾਰ) : ਫ਼ਿਰੋਜ਼ਪੁਰ ਦੇ ਪਿੰਡ ਗੁਲਾਮ ਪੱਤਰਾ ਵਿਖੇ ਇਕ ਕਾਰ ’ਚ ਆਏ ਕੁਝ ਹਥਿਆਰਬੰਦ ਨੌਜਵਾਨਾਂ ਨੇ ਦੁਕਾਨ ’ਤੇ ਬੈਠੇ ਨੌਜਵਾਨ ਸੁਰਜੀਤ ਸਿੰਘ ਪੁੱਤਰ ਤੇਜਾ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਅਤੇ ਬੰਦੂਕ ਨਾਲ ਹਮਲਾ ਕਰ ਦਿੱਤਾ ਅਤੇ ਕਥਿਤ ਰੂਪ ਵਿਚ ਨੌਜਵਾਨ ’ਤੇ ਫਾਈਰਿੰਗ ਕਰਦੇ ਉਸਨੂੰ ਜ਼ਖਮੀ ਕਰ ਦਿੱਤਾ। ਜ਼ਖਮੀ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਲੜਾਈ ਦੀ ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਇਹ ਦੋਸ਼ ਲਗਾਉਂਦੇ ਹੋਏ ਜ਼ਖਮੀ ਨੌਜਵਾਨ ਦੇ ਪਿਤਾ ਤੇਜਾ ਸਿੰਘ ਪੁੱਤਰ ਕਰਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਐੱਸ.ਐੱਸ.ਪੀ ਫਿਰੋਜ਼ਪੁਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਨਾਮਜ਼ਦ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਲਾਇਸੈਂਸ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਹੁਕਮ ਦੇਣ ਦੇ ਬਾਵਜੂਦ ਹਮਲਾਵਰ ਕਿਸ ਤਰ੍ਹਾਂ ਬੰਦੂਕ ਲੈ ਕੇ ਉਨ੍ਹਾਂ ਦੀ ਦੁਕਾਨ ’ਤੇ ਪਹੁੰਚ ਗਏ ਅਤੇ ਉਸਦੇ ਬੇਟੇ ’ਤੇ ਗੋਲੀ ਚਲਾਈ।
ਤੇਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਵਿਚ ਪੈਸਟੀਸਾਈਡ ਦੀ ਦੁਕਾਨ ਹੈ, ਜਿੱਥੇ ਦੁਪਹਿਰ ਸਮੇਂ ਉਸਦਾ ਲੜਕਾ ਬੈਠਾ ਹੋਇਆ ਸੀ ਤਾਂ ਨਾਮਜ਼ਦ ਕੀਤੇ ਗਏ ਬੰਦੇ ਵਰਨਾ ਕਾਰ ਵਿਚ ਆ ਗਏ ਜਾਂ ਉਨ੍ਹਾਂ ਨੇ ਆਉਂਦੇ ਹੀ ਪਹਿਲਾਂ ਉਸਦੇ ਬੇਟੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਉਸ ’ਤੇ ਗੋਲੀ ਚਲਾਈ ਅਤੇ ਹਮਲਾਵਰਾਂ ਤੋਂ ਖੁਦ ਨੂੰ ਬਚਾਉਂਦੇ ਹੋਏ ਉਸਦੇ ਬੇਟੇ ਨੇ ਬੰਦੂਕ ਉਪਰ ਵੱਲ ਨੂੰ ਕਰ ਦਿੱਤੀ ਤੇ ਉਸਦਾ ਬੇਟਾ ਵਾਲ ਵਾਲ ਬੱਚ ਗਿਆ ਪਰ ਉਸਦਾ ਲੜਕਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਅੱਜ ਸ਼ਾਮ ਤੱਕ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ ਤੇ ਹਥਿਆਰ ਜ਼ਬਤ ਕਰਨ ਦੇ ਨਾਲ-ਨਾਲ ਜੇਕਰ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਪੁਲਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬੀਆਂ ਦੇ ਸਿਰ ਚੜ੍ਹ ਬੋਲਦੈ 'ਹਥਿਆਰਾਂ' ਦਾ ਸ਼ੌਂਕ, ਪੁਲਸ ਨੂੰ ਵੀ ਛੱਡਿਆ ਪਿੱਛੇ
NEXT STORY