ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਬੁੱਧਵਾਰ ਦੇਰ ਰਾਤ ਜ਼ਿਲ੍ਹਾ ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਚ ਸ਼ੱਕੀ ਹਾਲਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਗੀਕੇ ਨਿਵਾਸੀ ਕਰੀਬ 35 ਸਾਲਾ ਨੌਜਵਾਨ ਹਰਮਨਦੀਪ ਸਿੰਘ ਜੋ ਕਿ ਭਿਆਨਕ ਨਸ਼ਾ ਚਿੱਟਾ ਕਰਨ ਦਾ ਆਦੀ ਸੀ।
ਇਹ ਵੀ ਪੜ੍ਹੋ : ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਜਾਰੀ ਹੋ ਗਏ ਹੁਕਮ
ਬੀਤੀ ਦੇਰ ਰਾਤ ਉਕਤ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ, ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੀ ਘਟਨਾ ਦੇ ਕਾਰਨ ਦੱਸਣ ਤੋਂ ਇਨਕਾਰੀ ਹੈ। ਪੁਲਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਜ਼ਾਰ ਵਿਚ ਪੁਲਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ ਦੋ ਧਿਰਾਂ ਵਿਚਕਾਰ ਚਿੱਟੇ ਦਿਨ ਫਾਇਰਿੰਗ ਦੀ ਘਟਨਾ ਵਾਪਰੀ ਸੀ।
ਇਹ ਵੀ ਪੜ੍ਹੋ : ਪਿਆਕੜਾ ਨੂੰ ਝਟਕਾ, ਭਲਕੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
NEXT STORY