ਸਮਾਣਾ (ਦਰਦ) : ਪੰਜ ਦਿਨ ਪਹਿਲਾਂ ਲਾਪਤਾ ਹੋਏ 24 ਸਾਲਾ ਵਿਆਹੁਤਾ ਨੌਜਵਾਨ ਦੀ ਲਾਸ਼ ਭਾਖੜਾ ਨਹਿਰ ਦੇ ਖਨੋਰੀ ਹੈੱਡ ਤੋਂ ਬਰਾਮਦ ਹੋਣ 'ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦੀ ਗਈ। ਮ੍ਰਿਤਕ ਪਰਮਿੰਦਰ ਸਿੰਘ (24) ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਸਿਵਲ ਹਸਪਤਾਲ ਵਿਚ ਪਹੁੰਚੇ ਸਿਟੀ ਥਾਣਾ ਸਮਾਣਾ ਦੇ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਤਾਰਾ ਸਿੰਘ ਨਿਵਾਸੀ ਪਿੰਡ ਕੁਲਾਰਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਵਿਆਹਿਆ ਪਰਮਿੰਦਰ ਸਿੰਘ ਅੱਜ ਕਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।
6 ਦਸੰਬਰ ਨੂੰ ਬਿਨਾਂ ਦੱਸੇ ਉਹ ਘਰ ਤੋਂ ਗਿਆ ਪਰ ਵਾਪਸ ਨਹੀਂ ਆਇਆ। ਭਾਲ ਦੌਰਾਨ ਉਸ ਦਾ ਮੋਟਰਸਾਈਕਲ ਪਿੰਡ ਫਤਿਹਪੁਰ ਨੇੜੇ ਭਾਖੜਾ ਨਹਿਰ ਦੀ ਪੱਟਰੀ ਤੋਂ ਮਿਲਣ 'ਤੇ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਭਾਖੜਾ ਨਹਿਰ ਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਬੀਤੀ ਰਾਤ ਖਨੌਰੀ ਹੈੱਡ ਨੇੜਿਓਂ ਭਾਖੜਾ ਨਹਿਰ 'ਚੋਂ ਉਸ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨ ਦੇ ਆਧਾਰ 'ਤੇ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਮੁਕੇਰੀਆਂ : ਸ਼ਮਸ਼ਾਨਘਾਟ ਦੇ ਮੰਦਰ 'ਤੇ ਡਿੱਗੀ ਅਸਮਾਨੀ ਬਿਜਲੀ
NEXT STORY