ਹਲਵਾਰਾ (ਲਾਡੀ) : ਥਾਣਾ ਸੁਧਾਰ ਅਧੀਨ ਪਿੰਡ ਟੂਸੇ ਤੋਂ ਪੱਖੋਵਾਲ ਨੂੰ ਜਾਣ ਵਾਲੀ ਸੜਕ ਉਪਰ ਨਹਿਰੀ ਵਿਸ਼ਰਾਮ ਘਰ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ। ਮ੍ਰਿਤਕ ਦੀ ਪਛਾਣ ਪਿੰਡ ਟੂਸੇ ਵਾਸੀ ਜਸਜੋਤ ਸਿੰਘ (22 ਸਾਲ) ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਅਮਰਗੜ੍ਹ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਪਰਿਵਾਰ ਪਿਛਲੇ ਕੁਝ ਸਾਲਾਂ ਤੋਂ ਪਿੰਡ ਟੂਸੇ ਵਿਚ ਰਹਿ ਰਹੇ ਸਨ।
ਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕਾ ਵਾਰਦਾਤ ਦਾ ਜਾਇਜ਼ਾ ਲੈਣ ਬਾਅਦ ਲਾਸ਼ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਚਸ਼ਮਦੀਦ ਵਿਅਕਤੀਆਂ ਅਨੁਸਾਰ ਮ੍ਰਿਤਕ ਦੀ ਬਾਂਹ ਉਪਰ ਤਿੱਖੇ ਹਥਿਆਰ ਨਾਲ ਨਸ ਕੱਟਣ ਦੇ ਨਿਸ਼ਾਨ ਵੀ ਮਿਲੇ ਹਨ।
ਗੁਰਦਾਸਪੁਰ 'ਚ ਕੁਦਰਤ ਦਾ ਕਹਿਰ ਲਗਾਤਾਰ ਜਾਰੀ, 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ
NEXT STORY