ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਚੀਮਾ ਕੋਲ ਦੇਰ ਰਾਤ ਅਣਪਛਾਤੇ ਵ੍ਹੀਕਲ ਦੀ ਲਪੇਟ ਵਿਚ ਆਉਣ ਕਾਰਣ ਮੋਟਰਸਾਈਕਲ ਚਾਲਕ ਅਰਸ਼ਪ੍ਰੀਤ ਸਿੰਘ (21) ਦੀ ਮੌਤ ਹੋ ਗਈ। ਇਸ ਸਬੰਧ ਵਿਚ ਕੋਟ ਈਸੇ ਖਾਂ ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਗੁਲਜਾਰ ਸਿੰਘ ਨਿਵਾਸੀ ਪਿੰਡ ਕੜਿਆਲ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਨੈਸਲੇ ਮੋਗਾ ਵਿਚ ਠੇਕੇਦਾਰ ਨਾਲ ਕੰਮ ਕਰਦਾ ਸੀ, ਜਦੋਂ ਉਹ 2 ਅਕਤੂਬਰ ਦੀ ਰਾਤ ਨੂੰ ਪਿੰਡ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਅਣਪਛਾਤੇ ਵ੍ਹੀਕਲ ਨੇ ਉਸ ਨੂੰ ਟੱਕਰ ਮਾਰੀ, ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਮਲੋਟ ਸ਼ਹਿਰ ਇਕ ਵਾਰ ਫਿਰ ਵਿਸ਼ਵ ਕ੍ਰਿਕਟ ਕੱਪ ਦੇ ਮੈਚਾਂ ’ਤੇ ਲੱਗਦੇ ਸੱਟੇ ਦੇ ਪ੍ਰਛਾਵੇਂ ਹੇਠ
NEXT STORY