ਬਠਿੰਡਾ (ਸੁਖਵਿੰਦਰ) : ਸਹਾਰਾ ਜਨ ਸੇਵਾ ਵਲੋਂ ਲਗਭਗ ਇਕ ਹਫ਼ਤੇ ਪਹਿਲਾਂ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਭਰਤੀ ਕਰਵਾਏ ਗਏ ਚਿੱਟੇ ਦੀ ਆਦਤ ਦੇ ਸ਼ਿਕਾਰ ਇਕ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਸਹਾਰਾ ਬੁਲਾਰਿਆਂ ਨੇ ਦੱਸਿਆ ਕਿ 6 ਦਿਨ ਪਹਿਲਾਂ ਸਹਾਰਾ ਜਨ ਸੇਵਾ ਟੀਮ ਵਲੋਂ ਧੋਬੀਆਣਾ ਚੌਕ ਵਿਚ ਇਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿਸਦੇ ਸਰੀਰ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਸਹਾਰਾ ਵਲੋਂ ਉਸਦਾ ਇਲਾਜ ਸ਼ੁਰੂ ਕਰਵਾਇਆ ਗਿਆ, ਉਸ ਨੂੰ ਖੂਨ ਵੀ ਚੜ੍ਹਾਇਆ ਗਿਆ ਪ੍ਰੰਤੂ ਉਸਦੀ ਹਾਲਤ ਵਿਚ ਸੁਧਾਰ ਨਾ ਹੋਇਆ।
ਉਨ੍ਹਾਂ ਦੱਸਿਆ ਕਿ ਨੋਜਵਾਨ ਪਹਿਲਾ ਚਿੱਟੇ ਦਾ ਨਸ਼ਾ ਕਰਦਾ ਸੀ, ਜਿਸ ਕਾਰਨ ਉਸਦੀਆਂ ਲੱਤਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਘਰ ਵਿਚ ਇਕੱਲਾ ਹੋਣ ਦੇ ਕਾਰਨ ਇਲਾਜ ਨਹੀਂ ਹੋ ਸਕਿਆ ਜਿਸ ਕਾਰਨ ਉਸਦੀ ਹਾਲਤ ਵਿਗੜਦੀ ਗਈ | ਹੁਣ ਸੰਸਥਾ ਵਲੋਂ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪ੍ਰੰਤੂ ਉਸਦੀ ਜਾਨ ਨਹੀਂ ਬਚ ਸਕੀ। ਸਹਾਰਾ ਟੀਮ ਵਲੋਂ ਲਾਸ਼ ਨੂੰ ਸੁਰੱਖਿਅਤ ਰੱਖ ਦਿੱਤਾ ਗਿਆ ਹੈ ਅਤੇ ਥਾਣਾ ਸਿਵਲ ਲਾਈਨ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ।
ਨਾਕੇ ’ਤੇ ਪੁਲਸ ਦੇਖ ਕਾਰ ਛੱਡ ਕੇ ਭੱਜਿਆ ਚਾਲਕ, ਜਦੋਂ ਤਲਾਸ਼ੀ ਲਈ ਬਰਾਮਦ ਹੋਈ ਨਾਜਾਇਜ਼ ਸ਼ਰਾਬ
NEXT STORY