ਸਮਾਣਾ (ਦਰਦ) : ਵੀਰਵਾਰ ਸਵੇਰੇ ਪਿੰਡ ਬੁਜਰਕ ਦੇ ਇਕ ਨੌਜਵਾਨ ਦੀ ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਅਨੁਸਾਰ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਸਮਾਣਾ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮਵੀ ਪੁਲਸ ਦੇ ਏ. ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ (18) ਦੇ ਪਿਤਾ ਗੁਰਤੇਜ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਬੁੱਧਵਾਰ ਰਾਤ ਨੂੰ ਉਸ ਦਾ ਪੁੱਤਰ ਖਾਣਾ ਖਾ ਕੇ ਸੋ ਗਿਆ ਸੀ।
ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਉਕਤ ਨੇ ਦੱਸਿਆ ਕਿ ਸਵੇਰੇ ਕਰੀਬ 5 ਵਜੇ ਉਸ ਨੇ ਪੇਟ ਦਰਦ ਹੋਣ ਦੀ ਗੱਲ ਕਹੀ ਤਾਂ ਉਹ ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਨੇ ਰਾਤ ਨੂੰ ਕੋਈ ਜ਼ਹਿਰੀਲੀ ਵਸਤੂ ਨਿਗਲੀ ਹੋਵੇਗੀ, ਜਿਸ ਕਾਰਣ ਉਸ ਦੀ ਮੌਤ ਹੋਈ ਹੈ। ਫਿਲਹਾਲ ਪੁਲਸ ਵਲੋਂ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਆਈਲੈਟਸ ਅਤੇ ਇਮੀਗ੍ਰੇਸ਼ਨਾਂ ਸੈਂਟਰਾਂ ’ਤੇ ਪੁਲਸ ਦੀ ਵੱਡੇ ਪੱਧਰ ’ਤੇ ਛਾਪੇਮਾਰੀ, ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਣੀ ਦਾ ਹਾਰ ਖ਼ਰੀਦਣ ਵਾਲੇ ਇੰਗਲੈਂਡ ਦੇ ਸਭ ਤੋਂ ਅਮੀਰ ਪੰਜਾਬੀ ਪਰਿਵਾਰ ਦੇ ਪੰਜਾਬ ਸਥਿਤ ਘਰ ’ਚ ਚੋਰੀ
NEXT STORY