ਅੰਮ੍ਰਿਤਸਰ (ਸੁਮਿਤ) : ਮਕਬੂਲਪੁਰਾ ਇਲਾਕੇ 'ਚ ਸ਼ਿਵ ਚਰਨ ਨਾਮਕ ਨੌਜਵਾਨ ਦੀ ਮੌਤ ਦੀ ਗੁੱਥੀ ਉਲਝਦੀ ਜਾ ਰਹੀ ਹੈ। ਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸ਼ਿਵ ਚਰਨ ਦੀ ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪੁਲਸ ਸਾਹਮਣੇ ਰੱਖ ਕੇ ਪ੍ਰਦਰਸ਼ਨ ਕੀਤਾ। ਪਰਿਵਾਰਕ ਮੈਂਬਰਾਂ ਨੇ ਪੁਲਸ 'ਤੇ ਮਾਮਲਾ ਦਬਾਉਣ ਦੇ ਵੀ ਦੋਸ਼ ਲਗਾਏ ਹਨ। ਉਕਤ ਦਾ ਕਹਿਣਾ ਸੀ ਸ਼ਿਵ ਚਰਨ ਨੂੰ ਮਾਰ ਕੇ ਟੰਗਿਆ ਹੈ ਪਰ ਬਾਵਜੂਦ ਇਸ ਦੇ ਪੁਲਸ ਇਸ ਮਾਮਲੇ ਵਿਚ ਬਣਦੀ ਕਾਰਵਾਈ ਨਹੀਂ ਕਰ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤਕ ਪੁਲਸ ਕਾਰਵਾਈ ਨਹੀਂ ਕਰਦੀ, ਉਦੋਂ ਤਕ ਲਾਸ਼ ਦਾ ਪੋਸਟਮਾਰਟਮ ਨਹੀਂ ਕੀਤਾ ਜਾਵੇਗਾ।
ਦੂਜੇ ਪਾਸੇ ਮ੍ਰਿਤਕ ਦੀ ਪਤਨੀ ਨੇ ਉਸ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਸ਼ਿਵ ਚਰਨ ਸ਼ਰਾਬ ਪੀਣ ਦਾ ਆਦੀ ਸੀ ਅਤੇ ਜਦੋਂ ਉਸ ਨੇ ਖੁਦਕੁਸ਼ੀ ਕੀਤੀ, ਉਸ ਸਮੇਂ ਉਹ ਘਰ ਨਹੀਂ ਸੀ। ਉਧਰ ਸਥਾਨਕ ਲੋਕਾਂ ਨੇ ਵੀ ਸ਼ਿਵ ਚਰਨ ਨੂੰ ਬੇਕਸੂਰ ਦੱਸਦੇ ਹੋਏ ਜਾਣ ਬੁੱਝ ਫਸਾਉਣ ਦੇ ਦੋਸ਼ ਲਗਾਏ ਹਨ। ਬਹਿਰਹਾਲ ਇਸ ਘਟਨਾ ਦਾ ਸੱਚ ਕੀ ਹੈ, ਇਸ ਦਾ ਖੁਲਾਸਾ ਤਾਂ ਪੁਲਸ ਦੀ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
ਵਿਧਾਇਕ ਢਿੱਲੋਂ ਨੇ ਮਾਛੀਵਾੜਾ ਬਲਾਕ ਦੀਆਂ ਪੰਚਾਇਤਾਂ ਨੂੰ 2 ਕਰੋੜ ਦੀ ਗ੍ਰਾਂਟ ਵੰਡੀ
NEXT STORY