ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਦੀ ਰਾਮਪੁਰਾ ਰੋਡ 'ਤੇ ਸਥਿਤ ਇਕ ਘਰ ’ਚ ਦੋ ਨੌਜਵਾਨਾਂ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਮਿਲਣ ਕਾਰਣ ਇਲਾਕੇ ’ਚ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਰਾਮਪੁਰਾ ਰੋਡ ਸਥਿਤ ਇਕ ਘਰ ਵਿਚ ਅੱਜ ਦੋ ਨੌਜਵਾਨਾਂ ਰਣਜੀਤ ਸਿੰਘ ਤੇ ਬਨੀ ਸਿੰਘ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਪਈਆਂ ਮਿਲੀਆਂ ਜਿਨ੍ਹਾਂ ’ਚੋਂ ਇਕ ਨੌਜਵਾਨ ਦੇ ਹੱਥ ’ਚ ਇਕ ਸਰਿੰਜ ਫੜ੍ਹੀ ਹੋਈ ਸੀ। ਇਸ ਤੋਂ ਕਥਿਤ ਤੌਰ 'ਤੇ ਇਹ ਅਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਹੀ ਦੋਵਾਂ ਨੌਜਵਾਨਾਂ ਦੀ ਮੌਤ ਹੋਈ ਹੈ। ਮੌਕੇ ’ਤੇ ਮੌਜੂਦ ਬੰਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਰਿਸ਼ਤੇਦਾਰ ਰਣਜੀਤ ਸਿੰਘ ਦਾ ਮਕਾਨ ਹੈ ਤੇ ਉਹ ਇਥੇ ਇਕੱਲਾ ਹੀ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਮਾਤਾ-ਪਿਤਾ ਤੇ ਭਰਾ ਦੀ ਮੌਤ ਹੋ ਜਾਣ ਤੋਂ ਬਾਅਦ ਉਹ ਘਰ ’ਚ ਇਕੱਲਾ ਹੀ ਰਹਿੰਦਾ ਸੀ ਜਿਸ ਕਾਰਨ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵੀ ਰਹਿੰਦਾ ਸੀ।
ਇਹ ਵੀ ਪੜ੍ਹੋ : ਵਿਆਹ ਮੌਕੇ ਡੀ. ਜੇ. 'ਤੇ ਨੱਚਦਿਆਂ ਨਿੱਕੀ ਜਿਹੀ ਗੱਲ 'ਤੇ ਹੋਇਆ ਵਿਵਾਦ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੰਨੀ ਇਸੇ ਕਾਰਨ ਇੱਥੇ ਆ ਕੇ ਰਾਤ ਨੂੰ ਉਸ ਕੋਲ ਸੌ ਜਾਂਦਾ ਸੀ ਪਰ ਅੱਜ ਸਵੇਰੇ ਜਦੋਂ ਉਨ੍ਹਾਂ ਦਾ ਲੜਕਾ ਘਰ ਵਾਪਸ ਨਹੀਂ ਆਇਆ ਤੇ ਉਸ ਦਾ ਫੋਨ ਲਗਾਉਣ 'ਤੇ ਫੋਨ ਵੀ ਬੰਦ ਆ ਰਿਹਾ ਸੀ ਤਾਂ ਜਦੋਂ ਉਹ ਉਸ ਦਾ ਭਾਲ ਕਰਦੇ ਹੋਏ ਇਥੇ ਰਣਜੀਤ ਸਿੰਘ ਦੇ ਘਰ ਆਏ ਤਾਂ ਦੇਖਿਆ ਕਿ ਘਰ ਦੇ ਦਰਵਾਜ਼ੇ ਬੰਦ ਪਏ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਇਕ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਕਮਰੇ ਅੰਦਰ ਇਕ ਮੰਜੇ ਉਪਰ ਦੋਵਾਂ ਦੀਆਂ ਲਾਸ਼ਾਂ ਪਈਆਂ ਸਨ। ਉਨ੍ਹਾਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਮੋਬਾਈਲ ਦੀ ਗੇਮ ਨੇ ਉਜਾੜ ਛੱਡਿਆ ਹੱਸਦਾ-ਖੇਡਦਾ ਪਰਿਵਾਰ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੇਪਰ ਦੇ ਕੇ ਆ ਰਹੇ ਵਿਦਿਆਰਥੀ ਨਾਲ 7-8 ਮੁੰਡਿਆਂ ਨੇ ਕੀਤੀ ਕੁੱਟਮਾਰ, ਮਾਪਿਆਂ ਨੇ ਪੁਲਸ ਚੌਕੀ ਅੱਗੇ ਕੀਤਾ ਪ੍ਰਦਰਸ਼ਨ
NEXT STORY