ਬਾਬਾ ਬਕਾਲਾ ਸਾਹਿਬ (ਅਠੌਲਾ, ਸਾਗਰ) : ਬੀਤੀ ਰਾਤ 9.30 ਵਜੇ ਦੇ ਕਰੀਬ ਬਾਬਾ ਬਕਾਲਾ ਸਾਹਿਬ-ਵਡਾਲਾ ਕਲਾਂ ਸੜਕ ’ਤੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ ਇਕ ਨੌਜਵਾਨ ਦੇ ਸਿਰ ਵਿਚ ਗੋਲ਼ੀ ਮਾਰ ਦਿੱਤੀ ਗਈ, ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਸਥਾਨਕ ਅਤੇ ਫਿਰ ਅੰਮ੍ਰਿਤਸਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਵੈਂਟੀਲੇਟਰ ’ਤੇ ਹੈ ਅਤੇ ਡਾਕਟਰਾਂ ਵਲੋਂ ਉਸ ਦੀ ਹਾਲਤ ਅਤਿ ਗੰਭੀਰ ਦੱਸੀ ਜਾ ਰਹੀ ਹੈ। ਦਰਅਸਲ ਵਿਵਾਦ ਮਾਮੂਲੀ ਟੱਕਰ ਕਾਰਣ ਸ਼ੁਰੂ ਹੋਇਆ ਸੀ। ਜਿਸ ਤੋਂ ਗੁੱਸੇ ਵਿਚ ਆਏ ਮੋਟਰਸਾਈਕਲ ਸਵਾਰਾਂ ਨੇ 19 ਸਾਲਾ ਨੌਜਵਾਨ ਦੇ ਸਿਰ ’ਚ ਗੋਲ਼ੀ ਮਾਰ ਦਿੱਤੀ। ਗੰਭੀਰ ਜ਼ਖਮੀ ਨੌਜਵਾਨ ਦੀ ਪਹਿਚਾਣ ਰਿਸ਼ੀਵੰਤ ਸਿੰਘ ਪੁੱਤਰ ਹਰਪਾਲ ਸਿੰਘ, ਵਾਸੀ ਪਿੰਡ ਧਿਆਨਪੁਰ ਅਤੇ ਇਕ ਹੋਰ ਜ਼ਖਮੀਂ ਜਿਸ ਦੀ ਪਹਿਚਾਣ ਪ੍ਰਭਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਅਤੇ ਅੰਗਰੇਜ਼ ਸਿੰਘ ਪੁੱਤਰ ਜੋਗਾ ਸਿੰਘ (ਦੋਵੇਂ ਵਾਸੀ ਦੌਲੋ ਨੰਗਲ) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ, ਚੋਣਾਂ ਸਮੇਂ ਹੀ ਕਰਨਾ ਸੀ ਕਤਲ
ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ। ਰਿਸ਼ੀ ਨੂੰ ਉਸ ਦੇ ਦੋ ਦੋਸਤਾਂ ਨੇ ਕਿਸੇ ਤਰ੍ਹਾਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ। ਜ਼ਖਮੀ ਨੌਜਵਾਨ ਦੇ ਪਿਤਾ ਹਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਰਿਸ਼ੀਵੰਤ ਆਪਣੇ ਦੋ ਦੋਸਤਾਂ ਨਾਲ ਕਾਰ ’ਚ ਕਿਸੇ ਦੋਸਤ ਦੇ ਵਿਆਹ ’ਚ ਸ਼ਾਮਲ ਹੋਣ ਲਈ ਗਿਆ ਸੀ ਵਾਪਸੀ ਵੇਲੇ ਉਨ੍ਹਾਂ ਦੀ ਕਾਰ ਕਿਸੇ ਮੋਟਰਸਾਈਕਲ ’ਚ ਜਾ ਵੱਜੀ। ਘਟਨਾ ਤੋਂ ਬਾਅਦ ਕਿਸੇ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਪਿੱਛਾ ਕਰ ਕੇ ਕਾਰ ’ਤੇ ਗੋਲ਼ੀਆਂ ਚਲਾ ਦਿੱਤੀਆਂ। ਇਕ ਗੋਲ਼ੀ ਰਿਸ਼ੀ ਦੇ ਸਿਰ ’ਚ ਲੱਗੀ ਤੇ ਮੁਲਜ਼ਮ ਫਰਾਰ ਹੋ ਗਿਆ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਅਧਿਕਾਰੀ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਹੋਏ ਸਾਫ ਦਿਖਾਈ ਦਿੱਤੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੇਜਰੀਵਾਲ ਦੇ ਦੌਰੇ ਦੌਰਾਨ ਸੰਗਰੂਰ ਪਹੁੰਚੇ ਸ਼ਰਾਬ ਠੇਕੇਦਾਰਾਂ ਵੱਲੋਂ ਆਬਕਾਰੀ ਨੀਤੀ ਦਾ ਬਾਈਕਾਟ
NEXT STORY