ਲੁਧਿਆਣਾ/ਡੇਹਲੋਂ (ਪਰਦੀਪ) : ਥਾਣਾ ਡੇਹਲੋਂ ਦੇ ਅਧੀਨ ਪੈਂਦੇ ਪਿੰਡ ਜੱਸੜ ਵਿਖੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਤਿੰਨ ਗੋਲੀਆਂ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਨੌਜਵਾਨਾਂ ਨੇ ਪਹਿਲਾਂ ਘਰ ਦਾ ਦਰਵਾਜ਼ਾ ਖ਼ੜਕਾਇਆ, ਜਿਵੇਂ ਹੀ ਘਰ ਦੇ ਅੰਦਰੋਂ ਪੀੜਤ ਨੌਜਵਾਨ ਬਾਹਰ ਆਇਆ ਤਾਂ ਹਮਲਾਵਰਾਂ ਨੇ ਉਸ 'ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਵਿਆਹ ਤੋਂ ਡੇਢ ਸਾਲ ਬਾਅਦ ਸਹੁਰਿਆਂ ਨੇ ਵਿਖਾਏ ਰੰਗ, ਅੱਕੀ ਅਧਿਆਪਕਾ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਇਸ ਦੌਰਾਨ ਉਕਤ ਨੌਜਵਾਨ ਨੇ ਮੁਕਾਬਲਾ ਕਰਦੇ ਹੋਏ ਹਮਲਾਵਰ ਦਾ ਹੱਥ ਪਿੱਛੇ ਕਰ ਦਿੱਤਾ, ਜਿਸ ਕਾਰਣ ਗੋਲੀਆਂ ਬਾਂਹ ਅਤੇ ਲੱਤ ਵਿਚ ਜਾ ਲੱਗੀਆਂ। ਘਟਨਾ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਅਤੇ ਨੇੜਲੇ ਲੋਕਾਂ ਵਲੋਂ ਨੌਜਵਾਨ ਨੂੰ ਤੁਰੰਤ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਮ੍ਰਿਤਕ ਦਾ ਸਸਕਾਰ ਕਰਨ ਆਈ ਸਿਹਤ ਵਿਭਾਗ ਦੀ ਟੀਮ ਨੂੰ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਘਟਨਾ
ਉਧਰ ਥਾਣਾ ਡੇਹਲੋਂ ਦੇ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਬੰਧ ਵਿਚ ਪੁਲਸ ਵਲੋਂ ਪੂਰੀ ਮੁਸ਼ਤੈਦੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ। ਪੁਲਸ ਮੁਤਾਬਕ ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਹਮਲਾਵਰਾਂ ਦੀ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈਆਂ ਹਨ, ਜਿਸ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਭਰੀ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ
ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲਿਆਂ ਨੂੰ ਵੱਡਾ ਇਨਾਮ ਦੇਵੇਗਾ ਅਕਾਲੀ ਦਲ (ਅ)
NEXT STORY