ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ’ਚ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ 420, 120-ਬੀ ਆਈ. ਪੀ. ਸੀ. 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਦਰਖਾਸਤ ਨੰਬਰ 208 ਪੀਸੀ ਰਾਹੀਂ ਸਾਗਰ ਪੁੱਤਰ ਸੁਰਜੀਤ ਸਿੰਘ ਵਾਸੀ ਖੂਹ ਚਾਹ ਪਾਰਸੀਆਂ ਤਹਿਸੀਲ ਵਾ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਦੋਸ਼ੀਅਨ ਸਤਨਾਮ ਸਿੰਘ, ਛਿੰਦਰਪਾਲ ਸਿੰਘ, ਮਹਿੰਦਰ ਸਿੰਘ ਪੁੱਤਰਾਨ ਬਲਦੇਵ ਸਿੰਘ ਵਾਸੀਅਨ ਪਿੰਡ ਆਰਿਫ ਕੇ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਬਾਅਦ ਪੜਤਾਲ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬਠਿੰਡਾ 'ਚ ਖੁੱਲ੍ਹੇਗਾ ਪਹਿਲਾ ਪਸ਼ੂ ਜਨਮ ਨਿਯੰਤਰਣ ਕੇਂਦਰ
NEXT STORY