ਸ਼ਾਹਕੋਟ (ਤ੍ਰੇਹਣ) : ਦੀਵਾਲੀ ਵਾਲੇ ਦਿਨ ਇਥੇ ਦੋ ਧਿਰਾਂ ਵਿਚਾਲੇ ਹੋਏ ਖੂਨੀ ਸੰਘਰਸ਼ ਵਿਚ ਬੀਤੇ ਦਿਨੀਂ ਪਟਿਆਲੇ ਵਾਲੀ ਘਟਨਾ ਫਿਰ ਸਾਹਮਣੇ ਆਈ ਹੈ। ਇਕ ਨੌਜਵਾਨ ਦਾ ਹੱਥ ਕੱਟ ਕੇ ਜ਼ਮੀਨ 'ਤੇ ਡਿੱਗ ਪਿਆ ਅਤੇ ਡਿੱਗੇ ਹੋਏ ਹੱਥ ਨੂੰ ਉਕਤ ਨੌਜਵਾਨ ਖੁਦ ਚੁੱਕ ਕੇ ਹਸਪਤਾਲ ਪਹੁੰਚ ਗਿਆ ਪਰ ਇਸ ਵਾਰ ਸਹੂਲਤਾਂ ਦੀ ਘਾਟ ਕਾਰਣ ਜ਼ਖਮੀ ਨੌਜਵਾਨ ਦਾ ਹੱਥ ਜੁੜਣ ਦੇ ਆਸਾਰ ਨਾਂਹ ਦੇ ਬਰਾਬਰ ਹਨ।
ਇਹ ਵੀ ਪੜ੍ਹੋ : ਸ਼ਰੇਆਮ ਵਾਲਾਂ ਤੋਂ ਫੜ ਕੇ ਧੂਹ-ਧੂਹ ਕੁੱਟੀ ਜਨਾਨੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਦੀਵਾਲੀ ਵਾਲੇ ਦਿਨ ਬਾਅਦ ਦੁਪਹਿਰ ਸਥਾਨਕ ਸਰਕਾਰੀ ਕੰਨਿਆ ਸਕੂਲ ਨੇੜੇ ਦੋ ਧਿਰਾਂ ਵਿਚਾਲੇ ਹੋਏ ਖੂਨੀ ਸੰਘਰਸ਼ ਦੌਰਾਨ ਸੰਨੀ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਢੰਡੋਵਾਲ 'ਤੇ ਤੇਜ਼ਧਾਰ ਹਥਿਆਰਾਂ ਨਾਲ ਸਿਰ 'ਤੇ ਵਾਰ ਕੀਤੇ ਗਏ। ਸਿਰ 'ਤੇ ਹੋਣ ਵਾਲੇ ਵਾਰਾਂ ਨੂੰ ਉਸ ਨੇ ਹੱਥ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸੰਨੀ ਦਾ ਖੱਬਾ ਹੱਥ ਕੱਟ ਕੇ ਜ਼ਮੀਨ 'ਤੇ ਡਿੱਗ ਪਿਆ।
ਇਹ ਵੀ ਪੜ੍ਹੋ : ਦਿਲ ਵਲੂੰਧਰਣ ਵਾਲੀ ਘਟਨਾ, ਪਿਤਾ ਨਾਲ ਪੱਠੇ ਕੁਤਰ ਰਹੀ ਧੀ ਆਈ ਇੰਜਣ ਦੀ ਲਪੇਟ 'ਚ
ਆਪਣਾ ਜ਼ਮੀਨ 'ਤੇ ਡਿੱਗਿਆ ਹੱਥ ਚੁੱਕ ਕੇ ਸੰਨੀ ਸਿਵਲ ਹਸਪਤਾਲ ਸ਼ਾਹਕੋਟ ਪਹੁੰਚ ਗਿਆ, ਜਿਥੋਂ ਉਸ ਨੂੰ ਡਾਕਟਰਾਂ ਨੇ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਐੱਸ. ਐੱਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ : ਦੀਵਾਲੀ ਵਾਲੀ ਰਾਤ ਵਾਪਰੀ ਵੱਡੀ ਵਾਰਦਾਤ, ਪਿਤਾ ਦੀ ਤਸਵੀਰ ਸਾਹਮਣੇ ਰੱਖ ਕੀਤੀ ਖ਼ੁਦਕੁਸ਼ੀ
ਦਿਲ ਵਲੂੰਧਰਣ ਵਾਲੀ ਘਟਨਾ, ਪਿਤਾ ਨਾਲ ਪੱਠੇ ਕੁਤਰ ਰਹੀ ਧੀ ਆਈ ਇੰਜਣ ਦੀ ਲਪੇਟ 'ਚ
NEXT STORY