ਅਬੋਹਰ (ਰਹੇਜਾ) : ਬੀਤੀ ਰਾਤ ਰਾਮਦੇਵ ਨਗਰੀ ’ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾ ਘਰ ’ਚ ਰਖਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮਦੇਵ ਨਗਰੀ ਦਾ ਰਹਿਣ ਵਾਲਾ ਹਿਮਾਂਸ਼ੂ (21) ਪੁੱਤਰ ਸੰਜੂ ਆਪਣੇ ਪਿਤਾ ਨਾਲ ਦਿਹਾੜੀ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ।
ਹਿਮਾਂਸ਼ੂ ਨੇ ਬੀਤੀ ਰਾਤ ਆਪਣੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਚਾਚਾ ਰਾਹੁਲ ਦੇ ਬਿਆਨਾਂ ’ਤੇ ਨਗਰ ਥਾਣਾ-2 ਦੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਭੇਤਭਰੀ ਹਾਲਤ ’ਚ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ
NEXT STORY