ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਨੇੜੇ ਖੇਤਾਂ ਵਿਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਹੋਏ ਨੌਜਵਾਨ ਖੇਤ ਮਜ਼ਦੂਰ ਰਾਕੇਸ਼ ਕੁਮਾਰ (19) ਵਾਸੀ ਬਲੀਬੇਗ ਬਸਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਅੱਜ ਉਹ ਕੁੱਲ 9 ਵਿਅਕਤੀ ਮਾਛੀਵਾੜਾ ਨੇੜੇ ਮੱਕੀ ਦੀ ਫਸਲ ’ਚ ਸਪਰੇਅ ਕਰਨ ਆਏ ਸਨ। ਉਨ੍ਹਾਂ ਦੱਸਿਆ ਕਿ ਰਾਕੇਸ਼ ਕੁਮਾਰ ਵੀ ਫਸਲ ’ਤੇ ਸਪਰੇਅ ਕਰ ਰਿਹਾ ਸੀ ਕਿ ਅਚਾਨਕ ਖੇਤਾਂ ਵਿਚ ਲਟਕ ਰਹੀ ਬਿਜਲੀ ਦੀ ਤਾਰ ਉਸਦੇ ਸਰੀਰ ਨੂੰ ਛੂਹ ਗਈ ਜਿਸ ਤੋਂ ਉਸਨੂੰ ਜ਼ਬਰਦਸਤ ਕਰੰਟ ਲੱਗਿਆ ਅਤੇ ਮੌਕੇ ’ਤੇ ਹੀ ਉਹ ਦਮ ਤੋੜ ਗਿਆ। ਘਟਨਾ ਤੋਂ ਬਾਅਦ ਤੁਰੰਤ ਥਾਣਾ ਮੁਖੀ ਦਵਿੰਦਰਪਾਲ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਬਿਜਲੀ ਸਪਲਾਈ ਕੱਟਣ ਤੋਂ ਬਾਅਦ ਮ੍ਰਿਤਕ ਰਾਕੇਸ਼ ਕੁਮਾਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ।
ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਆਸਟ੍ਰੇਲੀਆ ਭੇਜੀ ਪਤਨੀ ਨੇ ਚਾੜ੍ਹ ਦਿੱਤਾ ਚੰਨ, ਕਰਤੂਤ ਦੇਖ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪੁੱਜ ਗਏ ਅਤੇ ਉਸਦੇ ਪਿਤਾ ਸੁਰੇਸ਼ ਮਹਿਤੋ ਨੇ ਦੱਸਿਆ ਕਿ ਉਸਦਾ ਲੜਕਾ ਰਾਕੇਸ਼ ਕੁਮਾਰ ਖੇਤਾਂ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਰਾਕੇਸ਼ ਕੁਮਾਰ ਦੀ ਮੰਗਣੀ ਕੀਤੀ ਹੋਈ ਸੀ ਜਿਸ ਦਾ ਅਗਲੇ ਜੂਨ ਮਹੀਨੇ ’ਚ ਵਿਆਹ ਹੋਣਾ ਸੀ ਪਰ ਇਸ ਅਣਹੋਣੀ ਨੇ ਉਨ੍ਹਾਂ ਦਾ ਨੌਜਵਾਨ ਪੁੱਤਰ ਖੋਹ ਲਿਆ। ਥਾਣਾ ਮੁਖੀ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਜਿਸ ਦੇ ਆਧਾਰ ’ਤੇ ਹੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਮੋਗਾ ’ਚ ਦੋ ਮਹੀਨੇ ਪਹਿਲਾਂ ਵਿਆਹੇ ਭਰਾ ਨੂੰ ਦਿੱਤੀ ਰੂਹ ਕੰਬਾਊ ਮੌਤ, ਪਾਣੀ ਵਾਂਗ ਵਹਾਇਆ ਖੂਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ
NEXT STORY