ਮੋਗਾ (ਵਿਪਨ) : ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰੋਡੇ ਕੋਲ ਪਿੰਡ ਲੰਡੇ ਦੇ ਰਹਿਣ ਵਾਲੇ ਸਤਨਾਮ ਸਿੰਘ ਦੀ ਗੱਡੀ 'ਤੇ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਸਤਨਾਮ ਸਿੰਘ ਇਕ ਵਿਆਹ ਸਮਾਗਮ ਵਿਚ ਆਪਣੀ ਸਵਿਫਟ ਕਾਰ ਵਿਚ ਵਾਪਸ ਆ ਰਿਹਾ ਸੀ। ਰਸਤੇ ਵਿਚ ਉਸ ਨੂੰ ਫੋਨ 'ਤੇ 25 ਲੱਖ ਰੁਪਏ ਦੀ ਮੰਗ ਕੀਤੀ ਗਈ, ਜਿਸ 'ਤੇ ਉਸ ਨੇ ਇਨਕਾਰ ਕਰ ਦਿੱਤਾ। ਇਸ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਦਮਾਸ਼ਾਂ ਨੇ ਗੱਡੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਤਨਾਮ ਨੇ ਗੱਡੀ ਭਜਾ ਕੇ ਆਪਣੀ ਜਾਨ ਬਚਾਈ। ਪੁਲਸ ਨੇ ਸਤਨਾਮ ਦੇ ਬਿਆਨਾਂ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨਾਂ ਦੇ ਫ਼ੈਸਲੇ ਤੋਂ ਬਾਅਦ ਖੁੱਲ੍ਹ ਕੇ ਬੋਲੇ ਢੱਡਰੀਆਂਵਾਲੇ, ਦਿੱਤਾ ਤਿੱਖਾ ਪ੍ਰਤੀਕਰਮ
ਉਥੇ ਹੀ ਪੁਲਸ ਨੇ ਜਿਨ੍ਹਾਂ ਨੰਬਰਾਂ ਤੋਂ ਫੋਨ ਆਏ ਸਨ, ਨੂੰ ਟ੍ਰੇਸ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਵਿਚ ਸਤਨਾਮ ਸਿੰਘ ਨੇ ਦੱਸਿਆ ਉਹ ਕੱਲ੍ਹ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਅਤੇ ਰਸਤੇ ਵਿਚ ਉਸ ਨੂੰ ਤਿੰਨ ਫੋਨ ਨੰਬਰਾਂ ਤੋਂ ਫੋਨ ਆਇਆ ਅਤੇ ਉਸ ਤੋਂ 25 ਲੱਖ ਰੁਪਏ ਦੀ ਮੰਗ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਕਿਸ ਗੱਲ ਦੇ 25 ਲੱਖ ਰੁਪਏ। ਇਹ ਕਹਿ ਕੇ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਕੁਝ ਸਮੇਂ ਬਾਅਦ ਮੋਟਰਸਾਈਕਲ ਸਵਾਰ ਦੋ ਲੋਕਾਂ ਨੇ ਉਸ ਦੀ ਕਾਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਅੰਮ੍ਰਿਤਧਾਰੀ ਬਜ਼ੁਰਗ ਮਾਂ ਨੂੰ ਘਰੋਂ ਕੱਢਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸਾਹਮਣੇ ਆਇਆ ਹੈਰਾਨ ਕਰਦਾ ਸੱਚ
ਇਸ 'ਤੇ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਸਤਨਾਮ ਨੇ ਕਿਹਾ ਕਿ ਉਸ ਦੇ ਪਿਤਾ ਸਰਪੰਚ ਸਨ ਅਤੇ ਪਹਿਲਾਂ ਜਦੋਂ ਉਸ ਨੇ ਪਿੰਡ ਲੰਡੇ ਵਿਚ ਯਾਦਗਾਰੀ ਗੇਟ ਬਣਾਇਆ ਸੀ ਤਾਂ ਉਦੋਂ ਨੂੰ ਉਸ ਨੂੰ ਧਮਕੀਆਂ ਮਿਲੀਆਂ ਸਨ ਅਤੇ 25 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੋਰਾਹਾ ਨੇੜੇ ਵਾਪਰੇ ਦਿਲ ਕੰਬਾਉਣ ਵਾਲੇ ਹਾਦਸੇ 'ਚ ਤਿੰਨ ਮੌਤਾਂ, ਤਸਵੀਰਾਂ 'ਚ ਦੇਖੋ ਭਿਆਨਕ ਮੰਜ਼ਰ
ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਕੋਲ ਕੋਈ ਠੋਸ ਵਿਉਂਤਬੰਦੀ ਨਹੀਂ : ਚੀਮਾ
NEXT STORY